ਤਿੰਨ ਖੇਤੀ ਕਾਨੂੰਨਾਂ ਦੇ ਰੱਦ ਨਾ ਹੋਣ ਕਾਰਨ ਕਿਸਾਨ ਨੇ ਕੀਤੀ ਖੁਦਕੁਸ਼ੀ

ਫਤਹਿਗੜ੍ਹ ਸਾਹਿਬ ,10 ਨਵੰਬਰ (ਪੀ.ਵੀ ਨਿਊਜ਼) ਤਿੰਨ ਖੇਤੀਬਾਰੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਪਿਛਲੇ ਲੰਬੇ ਸਮੇਂ ਤੋਂ ਦਿੱਲੀ ਵਿਖੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਧਰਨੇ ਜਾਰੀ ਹਨ। ਚੱਲ ਰਹੇ ਇਸ ਕਿਸਾਨੀ ਸੰਘਰਸ਼ ਦੇ ਵਿਚ 700 ਤੋਂ ਵੱਧ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ। ਉਥੇ ਹੀ ਅੱਜ ਇਕ ਹੋਰ ਕਿਸਾਨ ਵੱਲੋਂ ਸਿੰਘੂ ਬਾਰਡਰ ‘ਤੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਗੁਰਪ੍ਰੀਤ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਪਿੰਡ ਉੱਚੀ ਰੁੜਕੀ ਤਹਿਸੀਲ ਅਮਲੋਹ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਹੋਈ ਹੈ। ਜਿਸ ਦੇ ਵਲੋਂ ਦਰੱਖ਼ਤ ਨਾਲ ਲਟਕ ਕੇ ਆਪਣੀ ਜੀਵਨ ਲੀਲਾ ਨੂੰ ਸਮਾਪਤ ਕਰ ਲਿਆ ਗਿਆ। ਜਾਣਕਾਰੀ ਦੇ ਅਨੁਸਾਰ ਗੁਰਪ੍ਰੀਤ ਸਿੰਘ ਤਿੰਨ ਖੇਤੀ ਕਾਨੂੰਨਾਂ ਦੇ ਰੱਦ ਨਾ ਹੋਣ ਕਾਰਨ ਪ੍ਰੇਸ਼ਾਨ ਦਸਿਆ ਜਾ ਰਿਹਾ ਹੈ। ਜਿਸ ਕਾਰਨ ਉਸ ਦੇ ਵੱਲੋਂ ਇਹ ਵੱਡਾ ਕਦਮ ਚੁੱਕਿਆ ਗਿਆ। ਮ੍ਰਿਤਕ ਦੇਹ ਸ਼ਾਮ ਤਕ ਘਰ ਪਹੁੰਚੇਗੀ।

Leave a Reply

Your email address will not be published. Required fields are marked *