ਪੰਜਾਬ ਇੰਫੋਟੈਕ ਕਾਰਪੋਰੇਸ਼ਨ ਦੇ ਚੇਅਰਮੈਨ ਸੰਧੂ ਨੇ ਦਿੱਤਾ ਅਸਤੀਫ਼ਾ, ਹੋ ਸਕਦੇ ਹਨ ਕੈਪਟਨ ਅਮਰਿੰਦਰ ਦੀ ਪਾਰਟੀ ’ਚ ਸ਼ਾਮਲ

ਚੰਡੀਗਡ਼੍ਹ,10 ਨਵੰਬਰ (ਪੀ.ਵੀ ਨਿਊਜ਼) ਅੱਜ ਕਾਂਗਰਸ ਨੂੰ ਇਕ ਹੋਰ ਝਟਕਾ ਲੱਗਾ ਹੈ। ਸੂਚਨਾ ਤੇ ਸੰਚਾਰ ਤਕਨਾਲੋਜੀ ਨਿਗਮ ਦੇ ਚੇਅਰਮੈਨ ਸੁਰਿੰਦਰ ਮੋਹਨ ਸਿੰਘ ਸੰਧੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਐਸਐਮਐਸ ਸੰਧੂ ਨੇ ਅਸਤੀਫਾ ਦੇਣ ਤੋਂ ਬਾਅਦ ਕਿਹਾ ਕਿ ਉਹ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਹਨ, ਕਿਉਂਕਿ ਪੰਜਾਬ ਦੇ ਲੋਕਾਂ ਦਾ ਅਜੇ ਵੀ ਕੈਪਟਨ ਅਮਰਿੰਦਰ ਸਿੰਘ ’ਤੇ ਭਰੋਸਾ ਹੈ।

ਉਨ੍ਹਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਉਹ ਕੰਮ ਕਰਨਾ ਨਹੀਂ, ਗੱਲਾਂ ਕਰਨੀਆਂ ਹੀ ਜਾਣਦੇ ਹਨ। ਉਨ੍ਹਾਂ ਕਿਹਾ ਕਿ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਵਿਚ ਕੈਪਟਨ ਸਾਹਿਬ ਨੇ ਹਮੇਸ਼ਾ ਲੋਕਾਂ ਦੀ ਭਲਾਈ ਲਈ ਕੰਮ ਕੀਤੇ ਹਨ। ਅੱਜ ਚੰਨੀ ਸਰਕਾਰ ਉਨ੍ਹਾਂ ਦੇ ਕੀਤੇ ਕੰਮਾਂ ’ਤੇ ਆਪਣਾ ਨਾਂ ਧਰ ਰਹੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਾਹਿਬ ਨਵੀਂ ਪਾਰਟੀ ਬਣਾ ਕੇ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਜਿੱਤ ਕੇ ਪੰਜਾਬ ਦੀ ਬਿਹਤਰੀ ਲਈ ਕੰਮ ਕਰਨਗੇ। ਮੈਂ ਉਨ੍ਹਾਂ ਨਾਲ ਕੰਮ ਕਰਨ ਦਾ ਚਾਹਵਾਨ ਹਾਂ।

Leave a Reply

Your email address will not be published. Required fields are marked *