ਪੰਜਾਬ ਬਸਪਾ ਪ੍ਰਧਾਨ ਜਸਵੀਰ ਗੜੀ ਦਾ ਦੋਸ਼-ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਮੁੜ ਪ੍ਰਸਤਾਵ ਪਾਸ ਕਰ ਕਾਂਗਰਸ ਕਰ ਰਹੀ ਗੁੰਮਰਾਹ

ਜਲੰਧਰ ,13 ਨਵੰਬਰ (ਪੀ.ਵੀ ਨਿਊਜ਼) ਪੰਜਾਬ ਸਰਕਾਰ ਨੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਕੇਂਦਰ ਦੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਦੂਜੀ ਵਾਰ ਮਤਾ ਪਾਸ ਕੀਤਾ ਹੈ। ਪੰਜਾਬ ਬਸਪਾ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਨੇ ਮੁੜ ਮਤਾ ਪਾਸ ਕਰਨ ‘ਤੇ ਸਰਕਾਰ ‘ਤੇ ਸਖ਼ਤ ਟਿੱਪਣੀ ਕੀਤੀ ਹੈ। ਉਨ੍ਹਾਂ ਕਿਹਾ ਕਿ ਜਦੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕੇਂਦਰ ਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਵਿਧਾਨ ਸਭਾ ਵਿੱਚ ਮਤਾ ਪਾਸ ਕੀਤਾ ਤਾਂ ਦੂਜੀ ਵਾਰ ਮੁੜ ਕਾਂਗਰਸ ਸਰਕਾਰ ਨੂੰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਕਿਹਾ ਗਿਆ।

ਪੰਜਾਬ ਸਰਕਾਰ ‘ਤੇ ਚੁਟਕੀ ਲੈਂਦਿਆਂ ਉਨ੍ਹਾਂ ਕਿਹਾ ਕਿ ਦੋ ਵਾਰ ਮਤਾ ਪਾਸ ਕਰਨ ਨਾਲ ਕੇਂਦਰ ਦੇ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਵੇਗਾ। ਗੜ੍ਹੀ ਨੇ ਕਿਹਾ ਕਿ ਬਸਪਾ ਪਹਿਲੇ ਦਿਨ ਤੋਂ ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਆਵਾਜ਼ ਉਠਾਉਂਦੀ ਆ ਰਹੀ ਹੈ। ਜਸਬੀਰ ਸਿੰਘ ਗੜ੍ਹੀ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਨਸ਼ਿਆਂ ਨੂੰ ਖਤਮ ਕਰਨ ਦੀ ਗੱਲ ਕੀਤੀ ਸੀ ਪਰ ਸੱਚਾਈ ਸਭ ਦੇ ਸਾਹਮਣੇ ਹੈ। ਜਦੋਂ ਕਾਂਗਰਸ ਦੇ 1775 ਦਿਨਾਂ ਦੀ ਸਰਕਾਰ ਵਿੱਚ ਨਸ਼ਾ ਖਤਮ ਨਹੀਂ ਹੋਇਆ ਤਾਂ ਸਰਕਾਰ ਦੇ ਬਾਕੀ 50 ਦਿਨਾਂ ਵਿੱਚ ਕਿਵੇਂ ਖਤਮ ਹੋਵੇਗਾ।

Leave a Reply

Your email address will not be published. Required fields are marked *