ਸ਼੍ਰੋਮਣੀ ਅਕਾਲੀ ਦਲ ਨੇ ਐਲਾਨੇ ਤਿੰਨ ਹੋਰ ਉਮੀਦਵਾਰ

ਚੰਡੀਗਡ਼੍ਹ,13 ਨਵੰਬਰ (ਪੀ.ਵੀ ਨਿਊਜ਼) ਸ਼੍ਰੋਮਣੀ ਅਕਾਲੀ ਦਲ ਨੇ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਅੱਜ 3 ਹੋਰ ਉਮੀਦਵਾਰ ਐਲਾਨ ਦਿੱਤੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਲਾਚੌਰ ਤੋਂ ਸੁਨੀਤਾ ਚੌਧਰੀ, ਪਟਿਆਲਾ ਦਿਹਾਤੀ ਤੋਂ ਜਸਪਾਲ ਸਿੰਘ ਬਿਟੂ ਚੱਠਾ ਅਤੇ ਸ਼ਾਹਕੋਟ ਵਿਧਾਨ ਸਭਾ ਹਲਕੇ ਤੋਂ ਨੌਜਵਾਨ ਆਗੂ ਬਚਿੱਤਰ ਸਿੰਘ ਕੋਹਾਡ਼ ਨੂੰ ਪਾਰਟੀ ਉਮੀਦਵਾਰ ਐਲਾਨ ਦਿੱਤਾ ਹੈ। ਦੱਸ ਦੇਈਏ ਕਿ ਹੁਣ ਤਕ ਸ਼੍ਰੋਮਣੀ ਅਕਾਲੀ ਦਲ ਨੇ 83 ਉਮੀਦਵਾਰ ਐਲਾਨ ਦਿੱਤੇ ਹਨ। ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਦਿੱਤੀ।

Leave a Reply

Your email address will not be published. Required fields are marked *