ਪ੍ਰਦੂਸ਼ਣ ਲਈ ਪੰਜਾਬੀਆਂ ਨੂੰ ਜ਼ਿੰਮੇਵਾਰ ਠਹਿਰਾਉਣ ’ਤੇ ਕੇਜਰੀਵਾਲ ਮਾਫ਼ੀ ਮੰਗਣ : ਅਕਾਲੀ ਦਲ

ਚੰਡੀਗੜ੍ਹ,16 ਨਵੰਬਰ (ਪੀ.ਵੀ ਨਿਊਜ਼) ਸ਼੍ਰੋਮਣੀ ਅਕਾਲੀ ਦਲ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਹਵਾ ਪ੍ਰਦੂਸ਼ਣ ਲਈ ਪੰਜਾਬੀਆਂ ਨੂੰ ਜ਼ਿੰਮੇਵਾਰ ਠਹਿਰਾ ਕੇ ਉਨ੍ਹਾਂ ਦੀ ਬਦਨਾਮੀ ਕਰਨ ’ਤੇ ਪੰਜਾਬੀਆਂ ਤੋਂ ਮਾਫ਼ੀ ਮੰਗਣ ਲਈ ਆਖਿਆ ਹੈ।

ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਮਾਸੂਮ ਕਿਸਾਨਾਂ ’ਤੇ ਕੇਜਰੀਵਾਲ ਦੀ ਅਗਵਾਈ ਹੇਠ ਹੋਏ ਤੇ ਕਾਂਗਰਸ ਦੀ ਹਮਾਇਤ ਨਾਲ ਹੋਏ ਦੋਹਰੇ ਹਮਲਿਆਂ ਦਾ ਮਕਸਦ ਪੰਜਾਬੀ ਕਿਸਾਨਾਂ ਨੂੰ ਵਿਲੇਨ ਬਣਾ ਕੇ ਪੇਸ਼ ਕਰਨਾ ਸੀ ਜਦੋਂ ਕਿ ਸੱਚਾਈ ਇਸਦੇ ਬਿਲਕੁਲ ਉਲਟ ਸੀ।

ਉਨ੍ਹਾਂ ਕਿਹਾ ਕਿ ਸਪੱਸ਼ਟ ਹੋ ਗਿਆ ਹੈ ਕਿ ਦਿੱਲੀ ਦਾ ਪ੍ਰਦੁਸ਼ਣ ਉੁਦਯੋਗਿਕ ਤੇ ਟਰਾਂਸਪੋਰਟ ਸੈਕਟਰ ਦੀ ਦੇਣ ਸੀ ਤੇ ਝੋਨੇ ਦੀ ਪਰਾਲੀ ਨਾਲ ਪ੍ਰਦੂਸ਼ਣ ਵਿਚ 4 ਤੋਂ 10 ਫ਼ੀਸਦੀ ਵਾਧਾ ਹੋਇਆ ਹੈ ਤਾਂ ਕੇਜਰੀਵਾਲ ਨੂੰ ਪੰਜਾਬ ਦੇ ਕਿਸਾਨਾਂ ਤੋਂ ਮਾਫ਼ੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੂੰ ਵੀ ਕੇਜਰੀਵਾਲ ਦੇ ਰਾਹ ਤੇ ਹਵਾ ਪ੍ਰਦੂਸ਼ਣ ’ਚ ਕਮੀ ਲਿਆਉਣ ਵਾਸਤੇ ਕਿਸਾਨਾਂ ਨੂੰ ਕੋਈ ਬਦਲ ਦੇਣ ਦੀ ਥਾਂ ਉਨ੍ਹਾਂ ਨੂੰ ਨਿਸ਼ਾਨਾ ਬਣਾਉਣ ਲਈ ਉਨ੍ਹਾਂ ਤੋਂ ਮਾਫ਼ੀ ਮੰਗਦੀ ਚਾਹੀਦੀ ਹੈ।

ਚੀਮਾ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵੀ ਕਿਹਾ ਕਿ ਉਹ ਪਰਾਲੀ ਸਾੜਨ ਦੇ ਮਾਮਲੇ ’ਚ ਸੁਪਰੀਮ ਕੋਰਟ ਦੀ ਕਾਰਵਾਈ ਦਾ ਨੋਟਿਸ ਲੈਣ ਅਤੇ ਪੰਜਾਬ ਦੇ ਕਿਸਾਨਾਂ ਖ਼ਿਲਾਫ਼ ਦਰਜ ਕੀਤੇ ਗਏ ਕੇਸ ਤੁਰੰਤ ਵਾਪਸ ਲੈਣ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਕਿਸਾਨਾਂ ਨੂੰ ਭਾਰੀ ਜੁਰਮਾਨੇ ਲਗਾਉਣ ਦੀ ਥਾਂ ਉਹਨਾਂ ਨੂੰ ਬਦਲ ਪ੍ਰਦਾਨ ਕਰਨ ਦੀ ਨੀਤੀ ਅਪਣਾਉਣੀ ਚਾਹੀਦੀ ਹੈ।

Leave a Reply

Your email address will not be published. Required fields are marked *