ਪੰਜਾਬ ਮਹਿਲਾ ਕਾਂਗਰਸ ਨੂੰ ਮਿਲੀ ਨਵੀਂ ਪ੍ਰਧਾਨ, ਹਾਈਕਮਾਨ ਨੇ ਬਲਬੀਰ ਸੋਢੀ ਰਾਣੀ ਨੂੰ ਇਸ ਅਹੁਦੇ ਲਈ ਚੁਣਿਆ

ਫਗਵਾੜਾ ,18 ਨਵੰਬਰ (ਪੀ.ਵੀ ਨਿਊਜ਼) ਬੀਤੇ ਕਈ ਦਹਾਕਿਆਂ ਤੋਂ ਕਾਂਗਰਸ ਪਾਰਟੀ ਦੀ ਪੂਰੀ ਇਮਾਨਦਾਰੀ ਨਾਲ ਸੇਵਾ ਕਰ ਰਹੇ ਬਲਵੀਰ ਰਾਣੀ ਸੋਢੀ, ਜੋ ਕਿ ਜ਼ਿਲ੍ਹਾ ਕਾਂਗਰਸ ਕਮੇਟੀ ਕਪੂਰਥਲਾ ਦੇ ਪ੍ਰਧਾਨ ਸਨ। ਹਾਈ ਕਮਾਂਡ ਉਨ੍ਹਾਂ ਨੂੰ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦਾ ਪ੍ਰਧਾਨ ਥਾਪਿਆ ਗਿਆ ਹੈ। ਹਾਈ ਕਮਾਂਡ ਦਾ ਧੰਨਵਾਦ ਕਰਦੇ ਹੋਏ ਬਲਵੀਰ ਰਾਣੀ ਸੋਢੀ ਨੇ ਕਿਹਾ ਕਿ ਉਹ ਹਮੇਸ਼ਾ ਕਾਂਗਰਸ ਪਾਰਟੀ ਦੀ ਸੱਚੀ ਸਿਪਾਹੀ ਵਜੋਂ ਸੇਵਾ ਕਰਦੇ ਰਹੇ ਹਨ ਤੇ ਅੱਗੇ ਵੀ ਕਰਦੇ ਰਹਿਣਗੇ। ਉਨ੍ਹਾਂ ਪਾਰਟੀ ਸੁਪਰੀਮੋ ਸੋਨੀਆ ਗਾਂਧੀ, ਪ੍ਰਿਅੰਕਾ ਗਾਂਧੀ, ਰਾਹੁਲ ਗਾਂਧੀ, ਪੰਜਾਬ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ।

Leave a Reply

Your email address will not be published. Required fields are marked *