ਸ਼੍ਰੋਅਦ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਕੋਰ ਕਮੇਟੀ ਦੇ ਮੈਂਬਰ ਤੇ ਆਗੂ ਅੱਜ ਕਰਨਗੇ CM ਦੀ ਕੋਠੀ ਦਾ ਘਿਰਾਓ

 ਚੰਡੀਗੜ੍ਹ, 27 ਨਵੰਬਰ (ਪੀ.ਵੀ ਨਿਊਜ਼) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਕੋਰ ਕਮੇਟੀ ਦੇ ਮੈਂਬਰ ਤੇ ਸੀਨੀਅਰ ਆਗੂ ਅੱਜ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੇ। ਅਕਾਲੀ ਦਲ ਵੱਲੋਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਖ਼ਿਲਾਫ਼ ਕੇਸ ਦਰਜ ਕਰਨ ਦੀ ਸਾਜ਼ਿਸ਼ ਨੂੰ ਲੈ ਕੇ ਇਹ ਘਿਰਾਓ ਕੀਤਾ ਜਾਵੇਗਾ ।ਅਕਾਲੀ ਆਗੂ ਇਸ ਮੌਕੇ ਗ੍ਰਿਫਤਾਰੀਆਂ ਦੇਣ ਲਈ ਪੁਲਿਸ ਅੱਗੇ ਪੇਸ਼ ਹੋਣਗੇ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਸੀ.ਐਮ ਚੰਨੀ ‘ਚ ਹਿੰਮਤ ਹੈ ਤਾਂ ਬਿਕਰਮ ਸਿੰਘ ਮਜੀਠੀਆ ਤੇ ਅਕਾਲੀ ਦਲ ‘ਤੇ ਕੇਸ ਦਰਜ ਕਰਕੇ ਦਿਖਾਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਬਿਕਰਮ ਸਿੰਘ ਮਜੀਠੀਆ ਖਿਲਾਫ ਨਸ਼ਿਆਂ ਦਾ ਝੂਠਾ ਕੇਸ ਦਰਜ ਕਰਨ ਦੀ ਯੋਜਨਾ ਬਣਾਈ ਹੈ।

Leave a Reply

Your email address will not be published. Required fields are marked *