ਮੀਰੀ-ਪੀਰੀ ਨੌਜਵਾਨ ਸਭਾ ਵਲੋਂ ਪਹਿਲਾ ਕੀਰਤਨ ਦਰਬਾਰ 3 ਨੂੰ

ਜਲੰਧਰ,, 29 ਨਵੰਬਰ (ਪੀ.ਵੀ ਨਿਊਜ਼) ਮੀਰੀ-ਪੀਰੀ ਨੌਜਵਾਨ ਸਭਾ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਸ਼ਤਾਬਦੀ ਮਾਤਾ ਗੁਜਰ ਕੌਰ ਜੀ ਤੇ ਚਾਰੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਪਹਿਲਾ ਅਲੌਕਿਕ ਕੀਰਤਨ ਦਰਬਾਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੁਰੂ ਨਾਨਕਪੁਰਾ ਵਿਖੇ ਸਮੂਹ ਸੰਗਤ ਦੇ ਸਹਿਯੋਗ ਨਾਲ 3 ਦਸੰਬਰ ਨੂੰ ਕਰਵਾਇਆ ਜਾਵੇਗਾ | ਇਸ ਦੀ ਤਿਆਰੀ ਸੰਬੰਧੀ ਪ੍ਰਬੰਧਕਾਂ ਵਲੋਂ ਇਕ ਬੈਠਕ ਕੀਤੀ ਗਈ | ਪ੍ਰਬੰਧਕੀ ਕਮੇਟੀ ਵਲੋਂ ਭਾਈ ਕੁਲਦੀਪ ਸਿੰਘ ਨੇ ਦੱਸਿਆ ਕਿ ਸ਼ਾਮ 6 ਵਜੇ ਤੋਂ ਰਾਤ 11 ਵਜੇ ਤੱਕ ਕਰਵਾਏ ਜਾਣ ਵਾਲੇ ਇਸ ਕੀਰਤਨ ਦਰਬਾਰ ਦੌਰਾਨ ਬਾਬਾ ਬੰਤਾ ਸਿੰਘ, ਰਾਗੀ ਭਾਈ ਰਵਿੰਦਰ ਸਿੰਘ, ਬੀਬੀ ਦਲੇਰ ਕੌਰ ਖ਼ਾਲਸਾ, ਭਾਈ ਪਰਮਿੰਦਰ ਸਿੰਘ, ਬਲਵਿੰਦਰ ਸਿੰਘ ਤੇ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਵਲੋਂ ਗੁਰੂ ਘਰ ਦੀ ਬਾਣੀ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ | ਉਨ੍ਹਾਂ ਆਖਿਆ ਕਿ ਇਸ ਮੌਕੇ ਸੇਵਾਦਾਰਾਂ ਵਲੋਂ ਹਾਜ਼ਰੀਨ ਨੂੰ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ | ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਬੀਬਾ ਨਿਰੰਜਣ ਕੌਰ ਚੈਰੀਟੇਬਲ ਟਰੱਸਟ ਬਸ਼ੀਰਪੁਰਾ ਵਲੋਂ ਮੁਫ਼ਤ ਮੈਡੀਕਲ ਕੈਂਪ ਵੀ ਲਗਾਇਆ ਜਾਵੇਗਾ |

Leave a Reply

Your email address will not be published. Required fields are marked *