ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਡੇਰਾ ਸੱਚਖੰਡ ਬੱਲਾਂ ਵਿਖੇ ਹੋਏ ਨਤਮਸਤਕ

ਕਿਸ਼ਨਗੜ੍ਹ ,2 ਦਸੰਬਰ (ਪੀ.ਵੀ ਨਿਊਜ਼) ਰਵਿਦਾਸੀਆ ਕੌਮ ਦੇ ਮਹਾਨ ਤੀਰਥ ਅਸਥਾਨ ਬ੍ਰਹਮਲੀਨ ਸੰਤ ਸਰਵਣ ਦਾਸ ਜੀ ਡੇਰਾ ਸੱਚਖੰਡ ਬੱਲਾਂ ਵਿਖੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਤੇ ਬਸਪਾ ਕਰਤਾਰਪੁਰ ਉਮੀਦਵਾਰ ਬਲਵਿੰਦਰ ਕੁਮਾਰ ਉਚੇਚੇ ਤੌਰ ਤੇ ਨਤਮਸਤਕ ਹੋਏ। ਡੇਰਾ ਬ੍ਰਹਮਲੀਨ ਸੰਤ ਸਰਵਣ ਦਾਸ ਜੀ ਸੱਚਖੰਡ ਬੱਲਾਂ ਵਿਖੇ ਪਹੁੰਚਣ ਤੇ ਉਕਤ ਸਭ ਤੋਂ ਡੇਰੇ ਦੇ ਮੌਜੂਦਾ ਗੱਦੀਨਸ਼ੀਨ ਸੰਤ ਨਿਰੰਜਣ ਦਾਸ ਮਹਾਰਾਜ ਜੀ ਪਾਸੋ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਹਨਾਂ ਨਾਲ ਸ਼੍ਰੋਮਣੀ ਅਕਾਲੀ ਬਾਦਲ ਅਤੇ ਬਸਪਾ ਲੀਡਰਸ਼ਿਪ ਦੇ ਹਲਕਾ ਕਰਤਾਰਪੁਰ ਨਾਲ ਸੰਬੰਧਿਤ ਬਹੁਤ ਸਾਰੇ ਆਗੂ ਤੇ ਵਰਕਰ ਵਿਸ਼ੇਸ ਤੌਰ ਤੇ ਹਾਜ਼ਰ ਸਨ।

Leave a Reply

Your email address will not be published. Required fields are marked *