ਪੰਜਾਬ ਪੁਲਿਸ ਖਿਲਾਫ ਥਾਣਾ ਨਵੀਂ ਬਾਰਾਂਦਰੀ ਵਿਖੇ ਵਿਦਿਆਰਥੀਆਂ ਨੇ ਕੀਤਾ ਧਰਨਾ ਪ੍ਰਦਰਸ਼ਨ

ਜਲੰਧਰ , 4 ਦਸੰਬਰ (ਪੀ.ਵੀ ਨਿਊਜ਼) ਜਲੰਧਰ ‘ਚ  ਪੰਜਾਬ ਪੁਲਿਸ ਦੀ ਭਰਤੀ ਵਿੱਚ ਧਾਂਦਲੀ ਦੇ ਦੋਸ਼ ਲਾਉਣ ਵਾਲੇ ਵਿਦਿਆਰਥੀਆਂ ’ਤੇ ਅੱਜ ਪੁਲਿਸ  ਨੇ ਲਾਠੀਚਾਰਜ ਕੀਤਾ ਗਿਆ। ਜਿਸਦੇ ਰੋਸ਼ ਵਜੋਂ ਵਿਦਿਆਰਥੀ ਪੰਜਾਬ ਪੁਲਿਸ ਖਿਲਾਫ ਥਾਣਾ ਨਵੀਂ ਬਾਰਾਂਦਰੀ ਵਿਖੇ ਧਰਨਾ ਪ੍ਰਦਰਸ਼ਨ ਕਰ ਰਹੇ ਹਨ ।ਇਸ ਮੌਕੇ  ਭਾਜਪਾ ਆਗੂ ਕੇਡੀ ਭੰਡਾਰੀ, ਚੰਦਨ ਗਰੇਵਾਲ, ਵਿਧਾਇਕ ਪਵਨ ਟੀਨੂੰ  ਵਿਦਿਆਰਥੀਆਂ ਦੇ ਹੱਕ ਵਿਚ ਨਵੀਂ ਬਾਰਾਂਦਰੀ ਵਿਖੇ ਪਹੁੰਚੇ ਹਨ।
ਦੱਸਣਯੋਗ ਹੈ ਕਿ ਅੱਜ ਇਹ ਸਾਰੇ ਵਿਦਿਆਰਥੀ ਪੀਏਪੀ ਦੇ ਮੁੱਖ ਗੇਟ ‘ਤੇ ਨਾਅਰੇਬਾਜ਼ੀ ਕਰ ਰਹੇ ਸਨ ਤਾਂ ਪੁਲਿਸ ਨੇ ਉਨ੍ਹਾਂ ਦੀ ਕੁੱਟਮਾਰ ਸ਼ੁਰੂ ਕਰ ਦਿੱਤੀ ਪਿਛਲੇ ਕਈ ਦਿਨਾਂ ਤੋਂ ਪੀਏਪੀ ਚੌਕ ਅਤੇ ਬੀਐਸਐਫ ਚੌਕ ਵਿੱਚ ਵਿਦਿਆਰਥੀ ਨਾਅਰੇਬਾਜ਼ੀ ਕਰ ਰਹੇ ਹਨ। ਜਿਸ ਕਾਰਨ ਆਵਾਜਾਈ ਦੀ ਸਮੱਸਿਆ ਪੈਦਾ ਹੋ ਗਈ ਹੈ।  ਸ਼ਨੀਵਾਰ ਨੂੰ ਪੀਏਪੀ ਕੈਂਪਸ ਵਿੱਚ ਪੇਪਰ ਸੀ। ਸੂਚਨਾ ਮਿਲਦੇ ਹੀ ਵਿਦਿਆਰਥੀਆਂ ਨੇ ਪੀਏਪੀ ਦੇ ਮੁੱਖ ਗੇਟ ਦਾ ਘਿਰਾਓ ਕਰ ਲਿਆ। ਇਸ ਦੌਰਾਨ ਪੁਲਿਸ ਨੇ ਵਿਦਿਆਰਥੀਆਂ ਨੂੰ ਮਨਾਉਣ ਦੀ ਪੂਰੀ ਕੋਸ਼ਿਸ਼ ਕੀਤੀ। ਪਰ ਵਿਦਿਆਰਥੀ ਨਹੀਂ ਮੰਨੇ। ਇਸ ਤੋਂ ਬਾਅਦ ਪੁਲਿਸ ਨੇ ਬਲ ਦੀ ਵਰਤੋਂ ਕੀਤੀ ਅਤੇ ਵਿਦਿਆਰਥੀਆਂ ‘ਤੇ ਲਾਠੀਚਾਰਜ ਕੀਤਾ। ਕਈ ਵਿਦਿਆਰਥੀ ਜ਼ਖਮੀ ਹੋ ਗਏ

Leave a Reply

Your email address will not be published. Required fields are marked *