ਭਾਰਤ ਪਾਕਿ ਸਰਹੱਦ ‘ਤੇ ਮੁੜ ਰਾਤ 2 ਵਾਰ ਡਰੋਨ ਦੀ ਹਲਚਲ

ਅਜਨਾਲਾ, 6 ਦਸੰਬਰ  (ਪੀ.ਵੀ ਨਿਊਜ਼) ਥਾਣਾ ਅਜਨਾਲਾ ਅਧੀਨ ਆਉਂਦੀ ਭਾਰਤ ਪਾਕਿ ਸਰਹੱਦ ਦੀ ਬੀ.ਓ.ਪੀ. ਪੁਰਾਣੀ ਸੁੰਦਰਗੜ੍ਹ ਵਿਖੇ ਰਾਤ ਸਮੇਂ ਬੀ.ਐੱਸ.ਐਫ. ਦੀ 183 ਬਟਾਲੀਅਨ ਦੇ ਜਵਾਨਾਂ ਨੂੰ 2 ਵਾਰ ਡਰੋਨ ਦੀ ਹਲਚਲ ਦਿਖਾਈ ਦਿੱਤੀ। ਇਸ ਤੋਂ ਬਾਅਦ ਤੁਰੰਤ ਹਰਕਤ ਵਿਚ ਆਉਂਦੇ ਹੋਏ ਜਵਾਨਾਂ ਨੇ ਫਾਇਰ ਕੀਤੇ ਅਤੇ ਡਰੋਨ ਪਾਕਿਸਤਾਨ ਵਾਲੇ ਪਾਸੇ ਚਲਾ ਗਿਆ।ਦਿਨ ਚੜ੍ਹਦੇ ਹੀ ਬੀ.ਐੱਸ.ਐਫ. ਦੇ ਉੱਚ ਅਧਿਕਾਰੀਆਂ ਤੇ ਜਵਾਨਾਂ ਵਲੋਂ ਇਲਾਕੇ ਦੀ ਸਰਚ ਕੀਤੀ ਜਾ ਰਹੀ ਹੈ ਕਿ ਕਿਧਰੇ ਕੋਈ ਖੇਪ ਤਾਂ ਨਹੀਂ ਭਾਰਤ ਵਾਲੇ ਪਾਸੇ ਡਰੋਨ ਰਾਹੀਂ ਆਈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਵੀ ਬੀ.ਓ.ਪੀ. ਪੁਰਾਣੀ ਸੁੰਦਰਗੜ੍ਹ ਵਿਖੇ ਡਰੋਨ ਦੀ ਹਲਚਲ ਦਿਖਾਈ ਦਿੱਤੀ ਸੀ ਜਿਸ ਤੋਂ ਬਾਅਦ ਇਲਾਕੇ ਦੀ ਸਰਚ ਕਰਨ ‘ਤੇ 4 ਪੈਕਟ ਹੈਰੋਇਨ ਬਰਾਮਦ ਹੋਈ ਸੀ।

Leave a Reply

Your email address will not be published. Required fields are marked *