ਕੱਪੜਿਆਂ ਦੀ ਦੁਕਾਨ ‘ਤੇ ਚੋਰੀ ਕਰਨ ਆਏ ਨੌਜਵਾਨ ਅਤੇ ਲੜਕੀ ਨੂੰ ਦੁਕਾਨਦਾਰਾਂ ਨੇ ਕੀਤਾ ਕਾਬੂ

ਜਲੰਧਰ 7 ਦਸੰਬਰ (ਪੀ.ਵੀ ਨਿਊਜ਼) ਥਾਣਾ ਡਵੀਜ਼ਨ ਚਾਰ ਅਧੀਨ ਪੈਂਦੇ ਪੀਰ ਬੋਦਲਾ ਬਾਜ਼ਾਰ ਵਿੱਚ ਚੋਰੀ ਕਰਦੇ ਹੋਏ ਇੱਕ ਨੌਜਵਾਨ ਨੂੰ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਥਾਣਾ ਡਵੀਜ਼ਨ ਚਾਰ ਦੀ ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ।ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪੀਰ ਬੋਦਲਾ ਬਾਜ਼ਾਰ ਐਸੋਸੀਏਸ਼ਨ ਦੇ ਪ੍ਰਧਾਨ ਰਮਨ ਅਰੋੜਾ ਨੇ ਦੱਸਿਆ ਕਿ ਬਜ਼ਾਰ ਵਿੱਚ ਦੁਕਾਨਾਂ ਦੇ ਬਾਹਰ ਰੱਖੇ ਪਾਰਸਲ ਪਿਛਲੇ ਢਾਈ ਮਹੀਨਿਆਂ ਤੋਂ ਲਗਾਤਾਰ ਚੋਰੀ ਹੋ ਰਹੇ ਸਨ, ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਨੌਜਵਾਨ ਅਤੇ ਲੜਕੀ   ਸੀ.ਸੀ.ਟੀ.ਵੀ. ਵਿੱਚ ਕੈਦ ਹੋ ਗਏ ਸਨ, ਜਿਸ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਗਈ ਸੀ ਪਰ ਪੁਲਿਸ ਨੇ ਮਾਮਲੇ ‘ਚ ਕੋਈ ਕਾਰਵਾਈ ਨਹੀਂ ਕੀਤੀ।

ਜਿਸ ਕਾਰਨ ਇਲਾਕੇ ਦੇ ਦੁਕਾਨਦਾਰਾਂ ਨੇ ਨੌਜਵਾਨ ਨੂੰ ਜਾਲ ਵਿਛਾ ਕੇ ਫੜ ਲਿਆ ਅਤੇ ਪੈਦਲ ਹੀ ਥਾਣੇ ਲੈ ਆਏ। ਡਵੀਜ਼ਨ ਚਾਰ ਦੇ ਏਐਸਆਈ ਜਗਤਾਰ ਸਿੰਘ ਨੇ ਦੱਸਿਆ ਕਿ ਵਪਾਰੀਆਂ ਦੀ ਸ਼ਿਕਾਇਤ ’ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਬਿਆਨ ਦਰਜ ਕਰਨ ਤੋਂ ਬਾਅਦ ਮਾਮਲੇ ‘ਚ ਬਣਦੀ ਕਾਰਵਾਈ ਕੀਤੀ ਜਾਵੇਗੀ, ਦੱਸਿਆ ਜਾ ਰਿਹਾ ਹੈ ਕਿ ਫੜੇ ਗਏ ਨੌਜਵਾਨ ਪੀਰ ਬੋਦਲਾ ਬਾਜ਼ਾਰ, ਰੈਣਕ ਬਾਜ਼ਾਰ ਆਦਿ ਇਲਾਕਿਆਂ ‘ਚ ਦੁਕਾਨਾਂ ਦੇ ਬਾਹਰ ਰੱਖੇ ਪਾਰਸਲ ਲੈ ਕੇ ਫਰਾਰ ਹੋ ਜਾਂਦੇ ਸਨ, ਜਿਨ੍ਹਾਂ ‘ਚ 5 ਪਾਰਸਲ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ ਹੈ। ਜਿਸ ਨਾਲ ਮੰਡੀ ਦੇ ਵਪਾਰੀਆਂ ਨੂੰ ਲੱਖਾਂ ਦਾ ਨੁਕਸਾਨ ਹੋਇਆ ਹੈ।

Leave a Reply

Your email address will not be published. Required fields are marked *