ਕਿਸਾਨ ਅੰਦੋਲਨ ਖ਼ਤਮ! ਸ਼ਨੀਵਾਰ ਤੋਂ ਸ਼ੁਰੂ ਹੋਵੇਗੀ ਵਾਪਸੀ

ਨਵੀਂ ਦਿੱਲੀ,9 ਦਸੰਬਰ (ਪੀ.ਵੀ ਨਿਊਜ਼) ਤਿੰਨ ਕੇਂਦਰੀ ਖੇਤੀ ਸੁਧਾਰ ਕਾਨੂੰਨਾਂ ਦੇ ਵਿਰੋਧ ‘ਚ ਦਿੱਲੀ ਨਾਲ ਲੱਗਦੀਆਂ ਸਰਹੱਦਾਂ ‘ਤੇ ਇਕ ਸਾਲ ਤੋਂ ਵੱਧ ਸਮੇਂ ਤੋਂ ਚੱਲ ਹੋ ਗਿਆ ਹੈ। ਕਿਸਾਨ ਅੰਦੋਲਨ ਵੀਰਵਾਰ ਨੂੰ ਖ਼ਤਮ ਹੋ ਗਿਆ। ਇਸ ਨਾਲ ਹੀ ਕਿਸਾਨਾਂ ਦੀ ਵਾਪਸੀ ਦਾ ਐਲਾਨ ਵੀ ਕੀਤਾ ਗਿਆ ਹੈ ਪਰ ਇਸ ਦਾ ਰਸਮੀ ਐਲਾਨ ਹੋਣਾ ਬਾਕੀ ਹੈ। ਇਸ ਦੇ ਨਾਲ ਹੀ ਕਿਸਾਨ 11 ਦਸੰਬਰ ਤੋਂ ਪੜਾਅਵਾਰ ਵਾਪਸੀ ਕਰਨਗੇ। ਇਸ ਦੇ ਤਹਿਤ ਕਿਸਾਨ ਦਿੱਲੀ-ਹਰਿਆਣਾ ਦੇ ਸ਼ੰਭੂ ਬਾਰਡਰ (ਕੁੰਡਲੀ ਬਾਰਡਰ) ਤਕ ਜਲੂਸ ਦੇ ਰੂਪ ਵਿਚ ਜਾਣਗੇ। ਇਸ ਦੌਰਾਨ ਕਰਨਾਲ ‘ਚ ਰੁਕਣਾ ਪੈ ਸਕਦਾ ਹੈ। ਧਰਨਾਕਾਰੀਆਂ ਦੀ ਵਾਪਸੀ ਦੌਰਾਨ ਪੰਜਾਬ ਜਾਣ ਵਾਲੇ ਕਿਸਾਨਾਂ ‘ਤੇ ਹਰਿਆਣਾ ਦੇ ਕਿਸਾਨ ਫੁੱਲਾਂ ਦੀ ਵਰਖਾ ਕਰਨਗੇ। ਇਸ ਨੂੰ ਕਿਸਾਨ ਅੰਦੋਲਨ ਖ਼ਤਮ ਕਰਨ ਦੇ ਐਲਾਨ ਵਜੋਂ ਦੇਖਿਆ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਿੰਘੂ ਬਾਰਡਰ (ਕੁੰਡਲੀ ਬਾਰਡਰ) ਪੰਜਾਬ-ਹਰਿਆਣਾ ਤੋਂ ਸ਼ੰਭੂ ਬਾਰਡਰ ਤੱਕ ਜਿੱਤ ਮਾਰਚ ਕੱਢਿਆ ਜਾਵੇਗਾ। ਮੋਰਚਾ ਕਿਵੇਂ ਵਾਪਸੀ ਕਰੇਗਾ, ਉਹ ਕਿੱਥੇ ਰੁਕਣਗੇ ਅਤੇ ਉਨ੍ਹਾਂ ਦਾ ਪ੍ਰਬੰਧ ਕਿਵੇਂ ਹੋਵੇਗਾ? ਇਸ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ ਹੈ ਤੇ ਜਲਦੀ ਹੀ ਜਨਤਕ ਕੀਤਾ ਜਾਵੇਗਾ।

ਸੰਯੁਕਤ ਕਿਸਾਨ ਮੋਰਚਾ ਵੱਲੋਂ ਕਿਹਾ ਗਿਆ ਹੈ ਕਿ ਕਿਸਾਨ ਅੰਦੋਲਨ ਖ਼ਤਮ ਹੋਣ ਦਾ ਕੋਈ ਜ਼ਸ਼ਨ ਸ਼ੁੱਕਰਵਾਰ ਨੂੰ ਨਹੀਂ ਮਨਾਇਆ ਜਾਵੇਗਾ। ਦਰਅਸਲ ਤਾਮਿਲਨਾਡੂ ਵਿਚ ਹੈਲੀਕਾਪਟਰ ਕਰੈਸ਼ ਵਿਚ ਸੀਡੀਐੱਸ ਬਿਪਿਨ ਰਾਵਤ ਸਣੇ 11 ਲੋਕਾਂ ਦੇ ਮਾਰੇ ਜਾਣ ‘ਤੇ ਸੰਯੁਕਤ ਕਿਸਾਨ ਮੋਰਚਾ ਸ਼ੁੱਕਰਵਾਰ ਨੂੰ ਸੋਗ ਪ੍ਰਗਟਾਉਣਗੇ। ਇਸ ਦੌਰਾਨ ਕਿਸੇ ਤਰ੍ਹਾਂ ਦਾ ਕੋਈ ਜ਼ਸ਼ਨ ਨਹੀਂ ਮਨਾਇਆ ਜਾਵੇਗਾ।

ਕਿਸਾਨ ਅੰਦੋਲਨ ਵਾਪਸ ਲੈਣ ਤੋਂ ਬਾਅਦ ਦਿੱਲੀ-ਐੱਨਸੀਆਰ ਦੇ ਲੱਖਾਂ ਲੋਕਾਂ ਨੂੰ ਰਾਹਤ ਮਿਲੇਗੀ। ਜੇ ਦਿੱਲੀ-ਐੱਨਸੀਆਰ ਦੀਆਂ ਚਾਰ ਸਰਹੱਦਾਂ (ਸ਼ਾਹਜਹਾਨਪੁਰ, ਟਿੱਕਰੀ, ਸਿੰਘੂ ਅਤੇ ਗਾਜ਼ੀਪੁਰ) ‘ਤੇ ਬੈਠੇ ਕਿਸਾਨ ਅੰਦੋਲਨ ਨੂੰ ਖਤਮ ਕਰ ਦਿੰਦੇ ਹਨ, ਤਾਂ ਲੋਕਾਂ ਦੀ ਆਵਾਜਾਈ ਆਸਾਨ ਹੋ ਜਾਵੇਗੀ।

 

Leave a Reply

Your email address will not be published. Required fields are marked *