ਬੇਅਦਬੀ ਦੀਆਂ ਘਟਨਾਵਾਂ ‘ਤੇ ਸੁਖਬੀਰ ਬਾਦਲ ਨੇ ਬੁਲਾਈ ਕੋਰ ਕਮੇਟੀ ਦੀ ਮੀਟਿੰਗ

ਚੰਡੀਗੜ੍ਹ ,20 ਦਸੰਬਰ (ਪੀ.ਵੀ ਨਿਊਜ਼) ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਵੱਡਾ ਮੁੱਦਾ ਬਣਦਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਨੇ 23 ਦਸੰਬਰ ਨੂੰ ਚੰਡੀਗੜ੍ਹ ਵਿਖੇ ਕੋਰ ਕਮੇਟੀ ਦੀ ਮੀਟਿੰਗ ਬੁਲਾ ਲਈ ਹੈ। ਇਸ ਮੀਟਿੰਗ ਵਿੱਚ ਬੇਅਦਬੀ ਦੀਆਂ ਘਟਨਾਵਾਂ ਬਾਰੇ ਚਰਚਾ ਕੀਤੀ ਜਾਵੇਗੀ।

ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਵਟੀਟ ਕਰਦਿਆਂ ਲਿਖਿਆ ਹੈ ਕਿ ਬੇਅਦਬੀ ਦੀਆਂ ਹਾਲੀਆ ਘਟਨਾਵਾਂ ਨੂੰ ਦਹਿਲਾ ਦੇਣ ਵਾਲੀਆਂਸ਼ਾਂਤੀ ਤੇ ਸਦਭਾਵਨਾ ਨੂੰ ਭੰਗ ਕਰਨ ਦੀ ਡੂੰਘੀ ਸਾਜ਼ਿਸ਼ ਕਰਾਰ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਮੁੱਦੇ ਤੇ ਸੂਬੇ ਦੀ ਮੌਜੂਦਾ ਸਥਿਤੀ ਤੇ ਵਿਚਾਰ ਕਰਨ ਲਈ ਕੋਰ ਕਮੇਟੀ ਦੀ ਮੀਟਿੰਗ 23 ਦਸੰਬਰ ਨੂੰ ਚੰਡੀਗੜ੍ਹ ਵਿਖੇ ਬੁਲਾਈ ਹੈ।

ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਬੇਅਦਬੀ ਦੀਆਂ ਘਟਨਾਵਾਂ ਉੱਪਰ ਵੱਡੇ ਸਵਾਲ ਉਠਾਏ ਹਨ। ਸੁਖਬੀਰ ਬਾਦਲ ਨੇ ਕਿਹਾ ਹੈ ਕਿ ਅਜਿਹੀਆਂ ਘਟਨਾਵਾਂ ਚੋਣਾਂ ਨੇੜੇ ਆਉਣ ’ਤੇ ਹੀ ਕਿਉਂ ਵਾਪਰਦੀਆਂ ਹਨ। ਸ੍ਰੀ ਹਰਿਮੰਦਰ ਸਾਹਿਬ ਤੋਂ ਬਾਅਦ ਐਤਵਾਰ ਨੂੰ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਨਿਜ਼ਾਮਪੁਰ ’ਚ ਬੇਅਦਬੀ ਦਾ ਮਾਮਲਾ ਸਾਹਮਣੇ ਆਉਣ ਉੱਪਰ ਸੁਖਬੀਰ ਬਾਦਲ ਨੇ ਵੱਡੇ ਸਵਾਲ ਉਠਾਏ ਹਨ।

Leave a Reply

Your email address will not be published. Required fields are marked *