ਸਿੱਖਿਆ ਮੰਤਰੀ ਵਲੋਂ ਸਰਕਾਰੀ ਡਿਗਰੀ ਕਾਲਜ ਦਾ ਉਦਘਾਟਨ, ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ

ਮਲੋਟ, 20 ਦਸੰਬਰ (ਪੀ.ਵੀ ਨਿਊਜ਼) ਪੰਜਾਬ ਦੇ ਉਚੇਰੀ ਸਿੱਖਿਆ ਅਤੇ ਸਪੋਰਟਸ ਮੰਤਰੀ ਪਰਗਟ ਸਿੰਘ ਵਲੋਂ ਅੱਜ ਦਾਨੇਵਾਲਾ ਮਲੋਟ ਵਿਖੇ ਸਰਕਾਰੀ ਡਿਗਰੀ ਕਾਲਜ ਦਾ ਉਦਘਾਟਨ ਕੀਤਾ। ਇਸ ਮੌਕੇ ਹਲਕਾ ਵਿਧਾਇਕ ਤੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ, ਅਮਨਪ੍ਰੀਤ ਸਿੰਘ ਭੱਟੀ, ਨਗਰ ਕੌਂਸਲ ਮਲੋਟ ਦੇ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ ਅਤੇ ਹੋਰ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।

ਉਚੇਰੀ ਸਿੱਖਿਆ ਮੰਤਰੀ ਪਰਗਟ ਸਿੰਘ ਦੇ ਮਲੋਟ ਪੁੱਜਣ ਤੋਂ ਪਹਿਲਾਂ ਵੱਖ-ਵੱਖ ਜਥੇਬੰਦੀਆਂ ਵਲੋਂ ਮਲੋਟ ਵਿਖੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ। ਇਸ ਮੌਕੇ ਮਿਮਿਟ ਮਲੋਟ ਦੇ ਕਰਮਚਾਰੀ ਜੋ ਬੀਤੇ 90 ਦਿਨਾਂ ਤੋਂ ਗਰਾਂਟ ਜਾਰੀ ਕਰਵਾਉਣ ਨੂੰ ਲੈ ਕੇ ਰੋਸ ਧਰਨਾ ਦੇ ਰਹੇ ਹਨ ਨੇ ਅੱਜ ਦਾਨੇਵਾਲਾ ਚੌਕ ਮਲੋਟ ਵਿਖੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਦੇ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਰੋਸ ਧਰਨੇ ਮੌਕੇ ਵੱਖ-ਵੱਖ ਜਥੇਬੰਦੀਆਂ ਦੇ ਆਗੂ ਹਾਜ਼ਰ ਹੋਏ |

Leave a Reply

Your email address will not be published. Required fields are marked *