ਬਿਕਰਮ ਮਜੀਠੀਆ ਖਿਲਾਫ FIR ਦਰਜ

ਚੰਡੀਗ੍ਹੜ,21 ਦਸੰਬਰ (ਪੀ.ਵੀ ਨਿਊਜ਼) ਪੰਜਾਬ ਪੁਲਿਸ ਨੇ ਨਸ਼ਿਆਂ ਬਾਰੇ STF ਦੀ ਰਿਪੋਰਟ ਤੇ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਮਜੀਠੀਆ ਖਿਲਾਫ ਮਾਮਲਾ ਦਰਜ ਕੀਤਾ ਹੈ। ਮੁਹਾਲੀ ਦੇ ਸਟੇਟ ਕ੍ਰਾਈਮ ਸੈੱਲ ਵਿੱਚ ਕੇਸ ਦਰਜ ਕੀਤਾ ਗਿਆ ਹੈ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਡਰੱਗਸ ਕੇਸ ਅਹਿਮ ਮੁੱਦਾ ਬਣਿਆ ਹੋਇਆ ਹੈ।

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਪਿਛਲੇ ਸਮੇਂ ਤੋਂ ਮੁੱਖ ਮੰਤਰੀ ਚਰਨਜੀਤ ਚੰਨੀ ਤੇ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਖਿਲਾਫ ਜਾਂਚ ਲਈ ਲਗਾਤਾਰ ਦਬਾਅ ਬਣਾ ਰਹੇ ਸੀ।

ਦੱਸ ਦਈਏ ਕਿ SIT ਮਾਮਲੇ ਦੀ ਜਾਂਚ ਕਰ ਰਹੀ ਹੈ। ਏਆਈਜੀ ਦੀ ਅਗਵਾਈ ਵਿੱਚ ਐਸਆਈਟੀ ਦਾ ਗਠਨ ਕੀਤਾ ਗਿਆ ਸੀ। ਏਜੀ ਦੀ ਰਿਪੋਰਟ ਤੇ ਸੱਤ ਸਾਲ ਪੁਰਾਣੇ ਮਾਮਲੇ ਦੀ ਜਾਂਚ ਮੁੜ ਸ਼ੁਰੂ ਕੀਤੀ ਗਈ ਹੈ।

ਕਾਂਗਰਸ ਸਰਕਾਰ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇਹ ਵੱਡੀ ਕਾਰਵਾਈ ਕੀਤੀ ਹੈ। ਅਕਾਲੀ ਦਲ ਨੇ ਕਿਹਾ ਕਿ ਚੰਨੀ ਸਰਕਾਰ ਸਿਆਸੀ ਬਦਲਾਖੋਰੀ ਤਹਿਤ ਕੰਮ ਕਰ ਰਹੀ ਹੈ।

Leave a Reply

Your email address will not be published. Required fields are marked *