ਕਪੂਰਥਲਾ ਬੇਅਦਬੀ ਮਾਮਲਾ: ਭੁੱਖਾ ਨੌਜਵਾਨ ਖੁੱਲ੍ਹੇ ਗੇਟ ਰਾਹੀਂ ਗੁਰਦੁਆਰਾ ਸਾਹਿਬ ਆਇਆ, ਰਾਤ ਦੀ ਰੋਟੀ ਵੀ ਖਾਧੀ

ਕਪੂਰਥਲਾ,22 ਦਸੰਬਰ (ਪੀ.ਵੀ ਨਿਊਜ਼) ਐਤਵਾਰ ਨੂੰ ਪਿੰਡ ਨਿਜ਼ਾਮਪੁਰ ਦੇ ਗੁਰਦੁਆਰਾ ਸਾਹਿਬ ’ਚ ਬੇਅਦਬੀ ਦੇ ਸ਼ੱਕ ’ਚ ਭੀਡ਼ ਵੱਲੋਂ ਕੁੱਟ-ਕੁੱਟ ਕੇ ਮਾਰ ਦਿੱਤੇ ਗਏ ਨੌਜਵਾਨ ਦੀ ਹਾਲੇ ਤਕ ਪਛਾਣ ਨਹੀਂ ਹੋ ਸਕੀ ਹੈ ਪਰ ਪੁਲਿਸ ਜਾਂਚ ’ਚ ਕਈ ਨਵੀਆਂ ਜਾਣਕਾਰੀਆਂ ਸਾਹਮਣੇ ਆ ਰਹੀਆਂ ਹਨ। ਪੁਲਿਸ ਸੂਤਰਾਂ ਮੁਤਾਬਕ ਮ੍ਰਿਤਕ ਐਤਵਾਰ ਸਵੇਰੇ ਚਾਰ ਵਜੇ ਗੁਰਦੁਆਰਾ ਸਾਹਿਬ ਦਾ ਗੇਟ ਖੁੱਲ੍ਹਣ ਤੋਂ ਬਾਅਦ ਅੰਦਰ ਦਾਖ਼ਲ ਹੋਇਆ ਸੀ। ਉਹ ਭੁੱਖਾ ਸੀ ਤੇ ਰੋਟੀ ਦੀ ਤਲਾਸ਼ ’ਚ ਅੰਦਰ ਚਲਾ ਗਿਆ ਤੇ ਰਾਤ ਦੀ ਰੋਟੀ ਵੀ ਖਾਧੀ।

ਗੁਰਦੁਆਰਾ ਸਾਹਿਬ ਦੇ ਅੰਦਰ ਅਜੀਬ ਕੱਪਡ਼ਿਆਂ ’ਚ ਆਏ ਇਸ ਨੌਜਵਾਨ ਨੂੰ ਦੇਖ ਕੇ ਲੋਕ ਹੈਰਾਨ ਸਨ। ਨੌਜਵਾਨ ਨੇ ਡਰ ਦੇ ਮਾਰੇ ਭੱਜਣ ਦਾ ਯਤਨ ਕੀਤਾ ਪਰ ਬੇਅਦਬੀ ਦੇ ਸ਼ੱਕ ’ਚ ਉਸ ਨੂੰ ਫਡ਼ ਲਿਆ ਗਿਆ। ਬਾਅਦ ’ਚ ਭਡ਼ਕੀ ਭੀਡ਼ ਨੇ ਉਸ ਨੂੰ ਮਾਰ ਦਿੱਤਾ। ਹਾਲਾਂਕਿ ਪੁਲਿਸ ਅਧਿਕਾਰੀ ਇਸ ਸਬੰਧੀ ਕੁਝ ਵੀ ਕਹਿਣ ਤੋਂ ਬਚ ਰਹੇ ਹਨ

ਉੱਧਰ ਪਿੰਡ ਦੇ ਸਾਬਕਾ ਸਰਪੰਚ ਸੁਰਿੰਦਰ ਸਿੰਘ ਨੇ ਕਿਹਾ ਕਿ ਮ੍ਰਿਤਕ ਕੋਲੋਂ ਕੁਝ ਬੱਚਿਆਂ ਦੇ ਆਈਡੀ ਕਾਰਡ ਮਿਲੇ ਸਨ, ਉਸ ਬਾਰੇ ਪਤਾ ਕੀਤਾ ਗਿਆ ਤਾਂ ਬੱਚਿਆਂ ਦੇ ਪਰਿਵਾਰ ਵਾਲਿਆਂ ਨੇ ਕਿਹਾ ਕਿ ਕਾਰਡ ਪੁਰਾਣੇ ਹੋਣ ਕਾਰਨ ਉਨ੍ਹਾਂ ਨੇ ਸੁੱਟ ਦਿੱਤੇ ਸਨ।

ਐੱਸਐੱਸਪੀ ਹਰਕਮਲਪ੍ਰੀਤ ਸਿੰਘ ਖੱਖ ਨੇ ਕਿਹਾ ਕਿ ਮੰਗਲਵਾਰ ਨੂੰ ਮ੍ਰਿਤਕ ਨੌਜਵਾਨ ਦੇ ਫਿੰਗਰ ਪ੍ਰਿੰਟ ਲਏ ਗਏ ਹਨ ਤਾਂ ਕਿ ਆਧਾਰ ਨਾਲ ਲਿੰਕ ਕਰ ਕੇ ਮ੍ਰਿਤਕ ਦੀ ਪਛਾਣ ਕੀਤੀ ਜਾ ਸਕੇ। ਲਾਸ਼ ਦਾ ਬੁੱਧਵਾਰ ਨੂੰ ਪੋਸਟਮਾਰਟਮ ਕਰਵਾਇਆ ਜਾਵੇਗਾ। ਉੱਥੇ ਵਾਇਰਲ ਵੀਡੀਓ ਬਾਰੇ ਉਨ੍ਹਾਂ ਕਿਹਾ ਕਿ ਇਸ ਨੂੰ ਦੇਖ ਕੇ ਲਗਦਾ ਹੈ ਕਿ ਨੌਜਵਾਨ ਦਿਮਾਗ਼ੀ ਤੌਰ ’ਤੇ ਪੂਰੀ ਤਰ੍ਹਾਂ ਸਹੀ ਨਹੀਂ ਸੀ।

Leave a Reply

Your email address will not be published. Required fields are marked *