ਡਿਪਟੀ ਕਮਿਸ਼ਨਰ ਵਲੋਂ ਕ੍ਰਿਸਮਿਸ ਅਤੇ ਨਵੇਂ ਸਾਲ ਤੇ ਗੁਰਪੁਰਬ ਮੌਕੇ ਪਟਾਕੇ ਚਲਾਉਣ ਸਬੰਧੀ ਆਦੇਸ਼ ਜਾਰੀ

ਜਲੰਧਰ,23 ਦਸੰਬਰ (ਪੀ.ਵੀ ਨਿਊਜ਼) ਡਿਪਟੀ ਕਮਿਸ਼ਨਰ, ਜਲੰਧਰ  ਘਨਸ਼ਿਆਮ ਥੋਰੀ ਵਲੋਂ ਧਾਰਾ 144 ਅਧੀਨ ਮਿਲੇ ਅਧਿਕਾਰੀਆਂ ਦੀ ਵਰਤੋਂ ਕਰਦੇ ਹੋਏ ਆਦੇਸ਼ ਜਾਰੀ ਕੀਤੇ ਹਨ ਕਿ ਸਿਵਾਏ ਸਮਰੱਥ ਅਧਿਕਾਰੀ ਦੀ ਪ੍ਰਵਾਨਗੀ ਤੋਂ ਬਿਨਾਂ ਕੋਈ ਵੀ ਵਿਅਕਤੀ ਕ੍ਰਿਸਮਿਸ ,ਨਵਾਂ ਸਾਲ ਅਤੇ ਗੁਰਪੁਰਬ ਦੇ ਤਿਉਹਾਰਾਂ ਮੌਕੇ ਪਟਾਕੇ ਸਟੋਰ ਨਹੀਂ ਕਰ ਸਕੇਗਾ ਅਤੇ ਨਾ ਹੀ ਪ੍ਰਦਰਸਿਤ ਕਰਗੇ ਤੇ ਨਾ ਹੀ ਵੇਚੇਗਾ। ਹੁਕਮਾਂ ਵਿੱਚ ਇਹ ਵੀ ਕਿਹਾ ਗਿਅ ਹੈ ਕਿ ਕ੍ਰਿਸਮਿਸ ਅਤੇ ਨਵੇਂ ਸਾਲ ਦੀ ਪੂਰਵ ਸੰਧਿਆ ਮੌਕੇ ਰਾਤ 11.55 ਵਜੇ ਤੋਂ ਰਾਤ 12.30 ਵਜੇ ਤੱਕ ਪਟਾਕੇ ਚਲਾਉਣ ਦੀ ਆਗਿਆ ਹੋਵੇਗੀ। ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਗੁਰਪੁਰਬ ਮੌਕੇ ਸਵੇਰੇ 4 ਵਜੇ ਤੋਂ ਸਵੇਰੇ 5 ਵਜੇ ਅਤੇ ਸ਼ਾਮ ਨੂੰ 9 ਵਜੇ ਤੋਂ ਰਾਤ 10 ਵਜੇ ਤੱਕ ਪਟਾਕੇ ਚਲਾਉਣ ਦੀ ਆਗਿਆ ਹੋਵੇਗੀ।

ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਪੁਲਿਸ ਵਿਭਾਗ ਵਲੋਂ ਇਹ ਯਕੀਨੀ ਬਣਾਇਆ ਜਾਵੇਗਾ ਕਿ ਨਿਰਧਾਰਿਤ ਸਮੇਂ ਦੌਰਾਨ ਕੇਵਲ ਗਰੀਨ ਪਟਾਕੇ ਹੀ ਚਲਾਏ ਜਾਣਗੇ। ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਵਲੋਂ ਇਹ ਵੀ ਯਕੀਨੀ ਬਣਾਇਆ ਜਾਵੇਗਾ ਕਿ ਪਾਬੰਦੀਸ਼ੁਦਾ ਪਟਾਕੇ ਦੀ ਵਿਕਰੀ ਨਾ ਹੋਵੇ। ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਸਬੰਧਿਤ ਐਸ.ਐਚ.ਓ. ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਇਨ੍ਹਾਂ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣਗੇ।

ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਸਾਈਲੈਂਸ ਜ਼ੋਨ ਜਿਸ ਵਿੱਚ ਹਸਪਤਾਲ, ਵਿਦਿਅਕ ਅਦਾਰੇ ਦੇ ਨੇੜੇ ਪਟਾਕੇ ਚਲਾਉਣ ’ਤੇ ਮੁਕੰਮਲ ਪਾਬੰਦੀ ਹੋਵੇਗੀ ਇਸ ਤੋਂ ਇਲਾਵਾ ਸੁੱਚੀ ਪਿੰਡ ਦੀ ਹੱਦਬੰਦੀ ਅਤੇ ਇੰਡੀਅਨ ਆਇਲ ਕਾਰਪੋਰੇਸ਼ਨ, ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਤੇ ਹਿੰਦੋਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਦੇ ਤੇਲ ਟਰਮੀਨਲਾਂ ਦੇ 500 ਗਜ਼ ਦੇ ਘੇਰੇ ਅੰਦਰ ਪਟਾਕੇ ਚਲਾਉਣ ’ਤੇ ਪਾਬੰਦੀ ਹੋਵੇਗੀ।
ਇਹ ਹੁਕਮ 10.01.2022 ਤੱਕ ਲਾਗੂ ਰਹੇਗਾ।

Leave a Reply

Your email address will not be published. Required fields are marked *