ਮਜੀਠੀਆ ਖ਼ਿਲਾਫ ਕੇਸ ਦਰਜ ਕਰਨ ਵਿਰੁੱਧ ਅਕਾਲੀ ਦਲ ਨੇ ਡੀਸੀ ਦਫਤਰ ਸਾਹਮਣੇ ਦਿੱਤਾ ਧਰਨਾ, ਕਿਹਾ – ਕਾਂਗਰਸ ਨੇ ਕੱਢੀ ਦੁਸ਼ਮਣੀ

ਜਲੰਧਰ ,24 ਦਸੰਬਰ (ਪੀ.ਵੀ ਨਿਊਜ਼) ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਅਕਾਲੀ ਦਲ ਬਾਦਲ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖਿਲਾਫ ਨਸ਼ੇ ਦੇ ਮਾਮਲੇ ਵਿਚ ਦਰਜ ਕੀਤੇ ਗਏ ਕੇਸ ਵਿਰੁੱਧ ਅਕਾਲੀ ਦਲ ਬਾਦਲ ਤੇ ਯੂਥ ਅਕਾਲੀ ਦਲ ਵੱਲੋਂ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਧਰਨਾ ਦਿੱਤਾ ਗਿਆ ਹੈ।

ਇਸ ਧਰਨੇ ਵਿਚ ਅਕਾਲੀ ਦਲ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਕੁਲਵੰਤ ਸਿੰਘ ਮੰਨਣ, ਆਦਮਪੁਰ ਤੋਂ ਵਿਧਾਇਕ ਪਵਨ ਕੁਮਾਰ ਟੀਨੂੰ, ਫਿਲੌਰ ਤੋਂ ਵਿਧਾਇਕ ਬਲਦੇਵ ਸਿੰਘ ਖਹਿਰਾ, ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਆਦਿ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਆਪਣੀਆਂ ਨਾਕਾਮੀਆਂ ਲੁਕਾਉਣ ਲਈ ਅਕਾਲੀ ਦਲ ਬਾਦਲ ਨਾਲ ਦੁਸ਼ਮਣੀ ਕੱਢਣ ਲਈ ਬਿਕਰਮ ਸਿੰਘ ਮਜੀਠੀਆ ਖਿਲਾਫ ਕੇਸ ਦਰਜ ਕੀਤਾ ਹੈ।

ਉਨ੍ਹਾਂ ਕਿਹਾ ਕਿ ਅਕਾਲੀ ਆਗੂਆਂ ਉਪਰ ਪਰਚੇ ਦਰਜ ਕਰਕੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਕਾਲੀਆਂ ਨੂੰ ਡਰਾਇਆ ਨਹੀਂ ਜਾ ਸਕਦਾ। ਇਸ ਮੌਕੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੁਖਮਿੰਦਰ ਸਿੰਘ ਰਾਜਪਾਲ, ਜ਼ਿਲ੍ਹਾ ਯੂਥ ਦਿਹਾਤੀ ਪ੍ਰਧਾਨ ਤਜਿੰਦਰ ਸਿੰਘ ਨਿੱਝਰ, ਗੁਰਮਿੰਦਰ ਸਿੰਘ ਗੁੰਬਰ, ਕੌਮੀ ਸਕੱਤਰ ਰਣਜੀਤ ਸਿੰਘ ਰਾਣਾ, ਬਚਿੱਤਰ ਸਿੰਘ ਕੋਹਾੜ, ਬਸਪਾ ਦੇ ਜ਼ਿਲ੍ਹਾ ਪ੍ਰਧਾਨ ਅਤੇ ਹੋਰ ਅਕਾਲੀ ਦਲ ਤੇ ਯੂਥ ਅਕਾਲੀ ਦਲ ਦੇ ਆਗੂ ਅਤੇ ਵਰਕਰ ਹਾਜ਼ਰ ਸਨ।

Leave a Reply

Your email address will not be published. Required fields are marked *