ਜਲੰਧਰ ’ਚ ETT ਟੈੱਟ ਅਧਿਆਪਕਾਂ ਨੇ ਘੇਰਿਆ ਭਾਜਪਾ ਦਾ ਮੁੱਖ ਦਫ਼ਤਰ

ਜਲੰਧਰ, 1 ਜਨਵਰੀ (ਪੀ.ਵੀ ਨਿਊਜ਼) ਸ਼ਹਿਰ ਵਿੱਚ ਅੱਜ ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਮੈਂਬਰਾਂ ਨੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਮੁੱਖ ਦਫ਼ਤਰ ਦਾ ਘਿਰਾਓ ਕਰਕੇ ਪ੍ਰਦਰਸ਼ਨ ਕੀਤਾ। ਉਨ੍ਹਾਂ ਦੀ ਮੋਦੀ ਸਰਕਾਰ ਤੋਂ ਮੰਗ ਹੈ ਕਿ ਨੈਸ਼ਨਲ ਕੌਂਸਲ ਫਾਰ ਟੀਚਰਜ਼ ਐਜੂਕੇਸ਼ਨ ਦੇ ਜੋਧਪੁਰ ਹਾਈ ਕੋਰਟ ਦੇ ਫੈਸਲੇ ਨੂੰ ਪੂਰੇ ਦੇਸ਼ ਵਿੱਚ ਲਾਗੂ ਕੀਤਾ ਜਾਵੇ। ਕਿਉਂਕਿ ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੇ ਹੱਕ ਖੋਹਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਪਰ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਕਾਂਗਰਸ ਸਰਕਾਰ ਨੇ ਅਧਿਆਪਕ ਵਰਗ ਲਈ ਕੁਝ ਨਹੀਂ ਕੀਤਾ।

ਇਸ ਦੌਰਾਨ ਯੂਨੀਅਨ ਦੇ ਸਾਥੀਆਂ ਦੀ ਪੁਲਿਸ ਨਾਲ ਹੱਥੋਪਾਈ ਵੀ ਹੋ ਗਈ ਅਤੇ ਉਹ ਭਾਜਪਾ ਦਫ਼ਤਰ ਦਾ ਇੱਕ ਗੇਟ ਤੋੜ ਕੇ ਮੁੱਖ ਗੇਟ ਤੱਕ ਪਹੁੰਚ ਗਏ। ਉਨ੍ਹਾਂ ਦੀ ਇੱਕੋ ਇੱਕ ਮੰਗ ਹੈ ਕਿ NCTE ਦੇ ਕਾਲੇ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ। ਕਿਉਂਕਿ ਇਸ ਦੇ ਲਾਗੂ ਹੋਣ ਨਾਲ ਅਧਿਆਪਕਾਂ ਦਾ ਭਵਿੱਖ ਹਨੇਰੇ ਵਿੱਚ ਚਲਾ ਜਾਵੇਗਾ।

Leave a Reply

Your email address will not be published. Required fields are marked *