ਬਠਿੰਡਾ ਹਵਾਈ ਅੱਡੇ ‘ਤੇ ਮੋਦੀ ਨੇ ਚੰਨੀ ਨੂੰ ਭੇਜਿਆ ਸੁਨੇਹਾ

ਫਿਰੋਜ਼ਪੁਰ ,5 ਜਨਵਰੀ (ਪੀ.ਵੀ ਨਿਊਜ਼) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਫਿਰੋਜ਼ਪੁਰ ਵਿੱਚ ਪੀਜੀਆਈ ਦੇ ਸੈਟੇਲਾਈਟ ਸੈਂਟਰ ਦਾ ਨੀਂਹ ਪੱਥਰ ਰੱਖਣ ਵਾਲੇ ਸਨ। ਇਸ ਤੋਂ ਬਾਅਦ ਉਨ੍ਹਾਂ ਨੇ ਰੈਲੀ ਨੂੰ ਸੰਬੋਧਨ ਕਰਨਾ ਸੀ ਪਰ ਸੁਰੱਖਿਆ ਕਾਰਨਾਂ ਕਰਕੇ ਰੈਲੀ ਰੱਦ ਕਰ ਦਿੱਤੀ ਗਈ ਹੈ। ਬਠਿੰਡਾ ਹਵਾਈ ਅੱਡੇ ‘ਤੇ ਵਾਪਸੀ ਦੌਰਾਨ ਪ੍ਰਧਾਨ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ‘ ਮੁੱਖ ਮੰਤਰੀ ਚੰਨੀ ਨੂੰ ਧੰਨਵਾਦ ਕਹਿਣਾ, ਮੈਂ ਜ਼ਿੰਦਾ ਵਾਪਸ ਜਾ ਰਿਹਾ ਹਾਂ’।
ਪ੍ਰਧਾਨ ਮੰਤਰੀ ਸਵੇਰੇ ਹਵਾਈ ਜਹਾਜ਼ ਰਾਹੀਂ ਬਠਿੰਡਾ ਪੁੱਜੇ ਸਨ। ਇੱਥੇ ਪੰਜਾਬ ਸਰਕਾਰ ਦੀ ਤਰਫੋਂ ਵਿੱਤ ਮੰਤਰੀ ਮਨਪ੍ਰੀਤ ਬਾਦਲ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇੱਥੋਂ ਉਹ ਬਰਸਾਤ ਕਾਰਨ ਸੜਕ ਰਾਹੀਂ ਫਿਰੋਜ਼ਪੁਰ ਲਈ ਰਵਾਨਾ ਹੋ ਗਏ। ਇਸ ਤੋਂ ਪਹਿਲਾਂ ਪੀਐਮ ਮੋਦੀ ਨੇ ਹੈਲੀਕਾਪਟਰ ਰਾਹੀਂ ਬਠਿੰਡਾ ਏਅਰਪੋਰਟ ਪਹੁੰਚਣਾ ਸੀ ਪਰ ਖ਼ਰਾਬ ਮੌਸਮ ਕਾਰਨ ਹੈਲੀਕਾਪਟਰ ਟੇਕ ਆਫ ਨਹੀਂ ਹੋ ਸਕਿਆ।

ਇਸ ਕਾਰਨ ਮੌਕੇ ’ਤੇ ਹੀ ਉਨ੍ਹਾਂ ਲਈ ਰਸਤੇ ਦਾ ਪ੍ਰਬੰਧ ਕੀਤਾ ਗਿਆ। ਰਸਤੇ ਵਿੱਚ ਕੁਝ ਲੋਕਾਂ ਨੇ ਸੜਕ ਜਾਮ ਕਰ ਦਿੱਤੀ ਸੀ। ਇਸ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਨੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕਮੀ ਮੰਨਦਿਆਂ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ।

Leave a Reply

Your email address will not be published. Required fields are marked *