ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜਲੰਧਰ ਪੁਲਿਸ ਵਲੋਂ ਜਲੰਧਰ ਬੱਸ ਸਟੈਂਡ ਵਿਖੇ ਚੈਕਿੰਗ ਅਭਿਆਨ

ਜਲੰਧਰ ,11 ਜਨਵਰੀ (ਪੀ.ਵੀ ਨਿਊਜ਼) ਜਲੰਧਰ `ਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜਲੰਧਰ ਬਸ ਸਟੈਂਡ ਵਿਖੇ ਚੈਕਿੰਗ ਅਭਿਆਨ ਕੀਤਾ ਜਾ ਰਿਹਾ ਹੈ। ਇਸ ਮੌਕੇ ਥਾਣਾ 6 ਦੇ ਐੱਸ ਐੱਚ ਓ ਸ. ਸੁਖਜੀਤ ਸਿੰਘ, ਥਾਣਾ 3 ਅਤੇ ਸਬੰਧਤ ਥਾਣਿਆਂ ਦੇ ਐੱਸ ਐੱਚ ਓ ਅਤੇ ਏ ਸੀ ਪੀ ਨੇ ਬੱਸ ਸਟੈਂਡ ਵਿਖੇ ਬੱਸਾਂ ਅਤੇ ਆਉਣ ਜਾਣ ਵਾਲੇ ਯਾਤਰੀਆਂ ਦੇ ਸਮਾਨ ਦੀ ਚੈਕਿੰਗ ਕੀਤੀ। ਉਨ੍ਹਾਂ ਦੱਸਿਆ ਕਿ ਕਮਿਸ਼ਨਰੇਟ ਦੀ ਹਦੂਦ ਅੰਦਰ ਨਾਕੇ ਵੀ ਲਗਾ ਕੇ ਚੈਕਿੰਗ ਸ਼ੁਰੂ ਹੋ ਚੁੱਕੀ ਹੈ, ਜਿਹੜੀ ਕਿ ਆਉਂਦੇ ਦਿਨਾਂ ਵਿੱਚ ਹੋਰ ਤੇਜ਼ ਕੀਤੀ ਜਾਵੇਗੀ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭਾਰਤ ਚੋਣ ਕਮਿਸ਼ਨ ਵੱਲੋਂ ਸਮੇਂ-ਸਮੇਂ ਸਿਰ ਜਾਰੀ ਹੁੰਦੀਆਂ ਹਦਾਇਤਾਂ ਦੀ ਪਾਲਣਾ ਨੂੰ ਹਰ ਹਾਲ ਯਕੀਨੀ ਬਣਾਉਣ ਤਾਂ ਜੋ ਚੋਣ ਪ੍ਰਕਿਰਿਆ ਅਮਨ-ਅਮਾਨ ਨਾਲ ਨੇਪਰੇ ਚਾੜ੍ਹੀ ਜਾ ਸਕੇ।

Leave a Reply

Your email address will not be published. Required fields are marked *