ਮਨੀਸ਼ ਤਿਵਾੜੀ ਦਾ ਸਿੱਧੂ ਤੇ ਚੰਨੀ ਉੱਪਰ ਟਵੀਟ ਹਮਲਾ: ਲਿਖਿਆ- ਪੰਜਾਬ ਨੂੰ ‘ਸੀਰੀਅਸ’ ਲੋਕਾਂ ਦੀ ਜ਼ਰੂਰਤ

 

ਸ੍ਰੀ ਅਨੰਦਪੁਰ ਸਾਹਿਬ ,12 ਜਨਵਰੀ (ਪੀ.ਵੀ ਨਿਊਜ਼)  ਸ੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਇਕ ਵਾਰ ਫਿਰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ‘ਤੇ ਉਨ੍ਹਾਂ ਰਿਪੋਰਟਾਂ ਨੂੰ ਲੈ ਕੇ ਹਮਲਾ ਬੋਲਿਆ ਹੈ, ਜਿਨ੍ਹਾਂ ਵਿਚ ਕਿਹਾ ਗਿਆ ਹੈ ਕਿ ਦੋਵੇਂ ਹੀ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦੇ ਤੌਰ ‘ਤੇ ਆਪਣੇ ਨਾਂ ਪੇਸ਼ ਕਰਨ ਲਈ ਦਬਾਅ ਪਾ ਰਹੇ ਹਨ। ਤਿਵਾੜੀ ਨੇ ਬੁੱਧਵਾਰ ਨੂੰ ਇਕ ਟਵੀਟ ਸ਼ੇਅਰ ਕਰਦਿਆਂ ਕਿਹਾ, “ਪੰਜਾਬ ਨੂੰ ਗੰਭੀਰ ਲੋਕਾਂ ਦੀ ਲੋੜ ਹੈ”। ਚੰਨੀ ਤੇ ਸਿੱਧੂ ਦੋਵਾਂ ਨੂੰ ਗ਼ੈਰ-ਗੰਭੀਰ ਵਿਅਕਤੀ ਦੱਸਦਿਆਂ ਕਿਹਾ ਕਿ ਇਹ ਲੋਕਾਂ ਦਾ ਮਨੋਰੰਜਨ ਕਰ ਰਹੇ ਹਨ।

Leave a Reply

Your email address will not be published. Required fields are marked *