ਭਾਰਤ-ਪਾਕਿਸਤਾਨ ਸਰਹੱਦ ਨੇੜਿਉਂ ਹਥਿਆਰਾਂ ਦਾ ਜ਼ਖ਼ੀਰਾ ਬਰਾਮਦ

ਖੇਮਕਰਨ , 20 ਅਕਤੂਬਰ (ਪੀ.ਵੀ ਨਿਊਜ਼) ਕਾਊਂਟਰ ਇੰਟੈਲੀਜੈਂਸ ਤੇ ਬੀਐਫਐਫ ਨੇ ਤਿਉਹਾਰੀ ਸੀਜ਼ਨ ਦੌਰਾਨ ਪੰਜਾਬ ਨੂੰ ਹਿਲਾਉਣ ਲਈ ਪਾਕਿਸਤਾਨ ਤੋਂ ਡਰੋਨ ਰਾਹੀਂ ਭਾਰਤ ਭੇਜੇ ਗਏ ਹਥਿਆਰਾਂ ਦੀ ਵੱਡੀ ਖੇਪ ਬਰਾਮਦ ਕੀਤੀ ਹੈ। ਇਸ ਵਿੱਚ 22 ਵਿਦੇਸ਼ੀ ਪਿਸਤੌਲ, 44 ਮੈਗਜ਼ੀਨ, 100 ਕਾਰਤੂਸ (9 ਮਿਲੀਮੀਟਰ), ਇੱਕ ਕਿਲੋ ਹੈਰੋਇਨ, 72 ਗ੍ਰਾਮ ਅਫੀਮ ਸ਼ਾਮਲ ਹਨ। ਕਾਊਂਟਰ ਇੰਟੈਲੀਜੈਂਸ ਦੇ ਏਆਈਜੀ ਸੁਖਮਿੰਦਰ ਸਿੰਘ ਮਾਨ ਨੂੰ ਜਾਣਕਾਰੀ ਮਿਲੀ ਸੀ ਕਿ ਪਾਕਿਸਤਾਨ ਵੱਲੋਂ ਪੰਜਾਬ ਦਾ ਮਾਹੌਲ ਖਰਾਬ ਕਰਨ ਦੀਆਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਮੰਗਲਵਾਰ ਨੂੰ ਹੀ ਅਲਰਟ ਕਰ ਦਿੱਤਾ ਸੀ। ਜਿਸ ਦੌਰਾਨ ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਪਤਾ ਲੱਗਾ ਕਿ ਪਾਕਿਸਤਾਨ ਤੋਂ ਹਥਿਆਰਾਂ ਦੀ ਖੇਪ ਡਰੋਨ ਰਾਹੀਂ ਭਾਰਤ ਭੇਜੀ ਗਈ ਹੈ। ਰਾਤ ਨੂੰ ਸੈਕਟਰ ਖੇਮਕਰਨ ਦੇ ਬੀਓਪੀ ਤਿੱਬੜ ਦੇ ਕੋਲ ਇੱਕ ਪਲਾਸਟਿਕ ਦਾ ਬੈਗ ਬਰਾਮਦ ਹੋਇਆ। ਜਿਸਦੀ ਖੋਜ ਬੀਐਸਐਫ ਅਤੇ ਕਾਊਂਟਰ ਇੰਟੈਲੀਜੈਂਸ ਦੇ ਅਧਿਕਾਰੀਆਂ ਨੇ ਕੀਤੀ ਸੀ। ਬੈਗ ਵਿੱਚੋਂ 9 ਮਿਲੀਮੀਟਰ ਦੇ ਨਿਸ਼ਾਨ ਵਾਲੇ 22 ਵਿਦੇਸ਼ੀ ਪਿਸਤੌਲ, 44 ਮੈਗਜ਼ੀਨ, 100 ਕਾਰਤੂਸ, ਇੱਕ ਕਿਲੋ ਹੈਰੋਇਨ ਤੇ 72 ਗ੍ਰਾਮ ਅਫੀਮ ਬਰਾਮਦ ਹੋਈ। ਇਸ ਤੋਂ ਬਾਅਦ ਬੀਐਸਐਫ ਅਤੇ ਕਾਊਂਟਰ ਇੰਟੈਲੀਜੈਂਸ ਨੇ ਮਿਲ ਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।

ਮੋਬਾਈਲ ਫ਼ੋਨ ਕਾਲਾਂ ਦੀ ਟਰੇਸਿੰਗ ਦੇ ਆਧਾਰ ‘ਤੇ ਹੋਈ ਬਰਾਮਦਗੀ

ਕਾਊਂਟਰ ਇੰਟੈਲੀਜੈਂਸ ਦੇ ਅਧਿਕਾਰੀਆਂ ਨੂੰ ਕੁਝ ਫ਼ੋਨ ਨੰਬਰ ਮਿਲੇ ਸਨ, ਜਿਨ੍ਹਾਂ ਦਾ ਪਤਾ ਲਗਾਇਆ ਗਿਆ ਸੀ। ਟਰੇਸਿੰਗ ਦੌਰਾਨ ਕੁਝ ਨਾਂ ਸਾਹਮਣੇ ਆਏ, ਜਿਨ੍ਹਾਂ ਨੇ ਪਹਿਲਾਂ ਹੀ ਪਾਕਿਸਤਾਨ ਤੋਂ ਹਥਿਆਰ ਤੇ ਨਸ਼ੇ ਮੰਗਵਾਏ ਸਨ। ਇਸਦੇ ਨਾਲ ਇਹ ਵੀ ਪਾਇਆ ਗਿਆ ਕਿ ਰਾਤ ਨੂੰ ਡਰੋਨ ਰਾਹੀਂ ਹੋਰ ਖੇਪ ਆਈ ਸੀ, ਇਹ ਖੇਪ ਬੀਐਸਐਫ ਦੀ 101 ਬਟਾਲੀਅਨ ਦੇ ਸਹਾਇਕ ਕਮਾਂਡੈਂਟ ਅਸ਼ੀਸ਼ ਕਪੂਰ, ਕਾਊਂਟਰ ਇੰਟੈਲੀਜੈਂਸ ਦੇ ਇੰਸਪੈਕਟਰ ਇੰਦਰਦੀਪ ਸਿੰਘ ਦੀ ਸਾਂਝੀ ਟੀਮ ਵੱਲੋਂ ਬਰਾਮਦ ਕੀਤੀ ਗਈ। ਸੂਤਰਾਂ ਅਨੁਸਾਰ ਖਾਲਿਸਤਾਨੀ ਲਹਿਰ ਨੂੰ ਹਵਾ ਦੇਣ ਲਈ ਪਾਕਿਸਤਾਨ ‘ਚ ਇੱਕ ਵੱਡੀ ਯੋਜਨਾ ਬਣਾਈ ਗਈ ਹੈ।

Leave a Reply

Your email address will not be published. Required fields are marked *