ਕਿਸਾਨਾਂ ਨੂੰ ਅੰਦੋਲਨ ਕਰਨ ਦਾ ਅਧਿਕਾਰ, ਸੜਕਾਂ ਜਾਮ ਕਰਨ ਦਾ ਨਹੀਂ : ਸੁਪਰੀਮ ਕੋਰਟ

ਨਵੀਂ ਦਿੱਲੀ ,201 ਅਕਤੂਬਰ (ਪੀ.ਵੀ ਨਿਊਜ਼) ਪਿਛਲੇ ਲਗਪਗ 11 ਮਹੀਨਿਆਂ ਤੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਬੈਠੇ ਹੋਏ ਹਨ। ਅੱਜ ਸੁਪਰੀਮ ਕੋਰਟ ਕਿਸਾਨ ਅੰਦੋਲਨ ‘ਤੇ ਅਹਿਮ ਸੁਣਵਾਈ ਹੋ ਰਹੀ ਹੈ ਜਿਸ ‘ਤੇ ਸੁਪਰੀਮ ਨੇ ਕਿਹਾ ਹੈ ਕਿ ਕਿਸਾਨਾਂ ਨੇ ਰਾਹ ਬੰਦ ਕੀਤੇ ਹਨ ਜਿਸ ਕਾਰਨ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। SC ਨੇ ਕਿਹਾ ਹੈ ਕਿ ਕਿਸਾਨਾਂ ਨੂੰ ਰਾਮਲੀਲ੍ਹਾ ਮੈਦਾਨ ‘ਚ ਧਰਨਾ ਲਾਉਣ ਦੀ ਇਜਾਜ਼ਤ ਮਿਲਣੀ ਚਾਹੀਦੀ ਹੈ। ਇਸ ਦੇ ਨਾਲ ਸੁਪਰੀਮ ਕੋਰਟ ਨੇ ਟਿੱਪਣੀ ਕੀਤੀ ਹੈ ਕਿ ਕਿਸਾਨਾਂ ਨੂੰ ਅੰਦਲੋਨ ਕਰਨ ਦਾ ਅਧਿਕਾਰ ਹੈ ਸੜਕਾਂ ਜਾਮ ਕਰਨ ਦਾ ਨਹੀਂ।

Leave a Reply

Your email address will not be published. Required fields are marked *