ਪੰਜਾਬ ਇੰਡਸਟ੍ਰਿਅਲ ਸਮਿਟ ਮੋਹਾਲੀ ‘ਚ ਸ਼ੁਰੂ, ਮੁੱਖ ਮੰਤਰੀ ਚੰਨੀ ਪਹੁੰਚੇ, ਕਈ ਉਦਯੋਗਪਤੀ ਵਰਚੁਅਲ ਤਰੀਕੇ ਨਾਲ ਜੁੜਨਗੇ

ਚੰਡੀਗੜ੍ਹ ,26 ਅਕਤੂਬਰ (ਪੀ.ਵੀ ਨਿਊਜ਼) ਮੋਹਲੀ ਵਿਚ ਪੰਜਾਬ ਇੰਡਸਟਰੀਅਲ ਸਮਿਟ ਸ਼ੁਰੂ ਹੋ ਗਿਆ ਹੈ। ਇਹ ਸੰਮੇਲਨ ਲਗਪਗ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਦੇਸ਼-ਵਿਦੇਸ਼ ਦੇ ਨਾਮੀ ਉਦਯੋਗਪਤੀਆਂ ਨੇ ਸ਼ਿਰਕਤ ਕੀਤੀ ਹੈ। ਬਠਿੰਡਾ ਦੀ ਰਿਫਾਇਨਰੀ ਦਾ ਮਾਲਕ ਲਕਸ਼ਮੀ ਮਿੱਤਲ ਵੀ ਸ਼ਾਮਲ ਹੈ। ਮੀਟਿੰਗ ਵਿਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਵਿੱਤ ਮੰਤਰੀ ਮਨਪ੍ਰੀਤ ਬਾਦਲ, ਉਦਯੋਗ ਮੰਤਰੀ ਗੁਰਕੀਰਤ ਕੋਟਲੀ, ਟਰਾਈਡੈਂਟ ਗਰੁੱਪ ਦੇ ਮਾਲਕ ਰਜਿੰਦਰ ਗੁਪਤਾ, ਮੁੱਖ ਸਕੱਤਰ ਅਨਿਰੁਧ ਤਿਵਾੜੀ, ਉਦਯੋਗ ਵਿਭਾਗ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਅਤੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਹਾਜ਼ਰ ਸਨ।

ਜਿੱਥੇ ਉਦਯੋਗ ਮੰਤਰੀ ਗੁਰਕੀਰਤ ਕੋਟਲੀ ਨੇ ਸਾਰੇ ਉਦਯੋਗਪਤੀਆਂ ਦਾ ਸੰਮੇਲਨ ਵਿਚ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਵਿਚ ਨਿਵੇਸ਼ ਦੀ ਅਥਾਹ ਸੰਭਾਵਨਾ ਹੈ। ਪਿਛਲੇ ਸਾਢੇ ਚਾਰ ਸਾਲਾਂ ਵਿਚ ਜਿਸ ਤਰ੍ਹਾਂ ਨਿਵੇਸ਼ਕਾਂ ਨੇ 99 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ ਉਸ ਨਾਲ ਰੁਜ਼ਗਾਰ ਦੀਆਂ ਸੰਭਾਵਨਾਵਾਂ ਵਧੀਆਂ ਹਨ।

ਇਸ ਸੰਮੇਲਨ ਦੀ ਥੀਮ ਬਾਰੇ ਦੱਸਦਿਆਂ ਮੁੱਖ ਸਕੱਤਰ ਅਨਿਰੁਧ ਤਿਵਾੜੀ ਨੇ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਵਿਚ ਨਿਵੇਸ਼ ਲਈ ਹਰ ਤਰ੍ਹਾਂ ਦੀਆਂ ਪ੍ਰਵਾਨਗੀਆਂ ਦੇਣ ਲਈ ਵੱਖਰਾ ਵਿਭਾਗ ਸ਼ੁਰੂ ਕੀਤਾ ਗਿਆ ਹੈ, ਉਸ ਦੀ ਪੂਰੇ ਦੇਸ਼ ਵਿਚ ਸ਼ਲਾਘਾ ਹੋਈ ਹੈ। ਪੰਜਾਬ ਵਿਚ ਜਲੰਧਰ ਦੀ ਖੇਡ ਸਨਅਤ ਤੇ ਲੁਧਿਆਣਾ ਦੀ ਹੌਜ਼ਰੀ, ਸਾਈਕਲ ਤੇ ਟੂਲਜ਼ ਸਨਅਤ ਦਾ ਵਿਸ਼ੇਸ਼ ਤੌਰ ’ਤੇ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਇੱਥੇ ਖੇਤੀ ਆਧਾਰਿਤ ਉਦਯੋਗਾਂ ਦੀ ਵਿਸ਼ੇਸ਼ ਸੰਭਾਵਨਾ ਹੈ।

Leave a Reply

Your email address will not be published. Required fields are marked *