24 ਸਾਲਾ ਨੌਜਵਾਨ ਨੇ ਜ਼ਹਿਰੀਲੀ ਚੀਜ਼ ਖਾ ਕੇ ਕੀਤੀ ਖੁਦੁਕਸ਼ੀ, ਵਿਆਹੁਤਾ ਖਿਲਾਫ਼ ਕੇਸ ਦਰਜ

 ਬਠਿੰਡਾ ,1 ਨਵੰਬਰ (ਪੀ.ਵੀ ਨਿਊਜ਼) ਨਜ਼ਦੀਕੀ ਪਿੰਡ ਕੋਟਸ਼ਮੀਰ ਦੇ ਇਕ ਨੌਜਵਾਨ ਵੱਲੋਂ ਕਥਿਤ ਪ੍ਰੇਮਿਕਾ ਦੀਆਂ ਧਮਕੀਆਂ ਤੋਂ ਤੰਗ ਆ ਕੇ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਮ੍ਰਿਤਕ ਦੇ ਪਿਤਾ ਦੀ ਸ਼ਿਕਾਇਤ ’ਤੇ ਉਸ ਦੀ ਕਥਿਤ ਪ੍ਰਮਿਕਾ ਦੇ ਖ਼ਿਲਾਫ਼ ਖੁਦਕੁਸ਼ੀ ਲਈ ਮਜਬੂਰ ਕਰਨ ਦੀਆਂ ਧਾਰਾਵਾਂ ਹੇਠ ਪਰਚਾ ਦਰਜ ਕੀਤਾ ਹੈ। ਇਸ ਸਬੰਧੀ ਐੱਸਆਈ ਮੇਜਰ ਸਿੰਘ ਨੇ ਦੱਸਿਆ ਕਿ ਪਾਲ ਸਿੰਘ ਵਾਸੀ ਪਿੰਡ ਕੋਟਸ਼ਮੀਰ ਬਿਆਨ ਦਰਜ ਕਰਾਏ ਹਨ ਉਸ ਦੇ ਲੜਕੇ ਮਨਦੀਪ ਸਿੰਘ ਦੇ ਪਿੰਡ ਦੀ ਹੀ ਰਹਿਣ ਵਾਲੀ ਵਿਆਹੁਤਾ ਔਰਤ ਨਾਲ ਨਾਜਾਇਜ਼ ਸਬੰਧ ਸਨ। ਉਕਤ ਔਰਤ ਉਸ ਦੇ ਲੜਕੇ ਨੂੰ ਘਰੋਂ ਭੱਜਣ ਲਈ ਮਜਬੂਰ ਕਰਦੀ ਸੀ, ਜਿਸ ਤੋਂ ਤੰਗ ਆ ਕੇ ਮਨਦੀਪ ਨੇ ਜ਼ਹਿਰੀਲੀ ਚੀਜ਼ ਖਾ ਕੇ ਆਤਮਹੱਤਿਆ ਕਰ ਲਈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੀੜਤ ਵਿਅਕਤੀ ਦੀ ਸ਼ਿਕਾਇਤ ’ਤੇ ਕਥਿਤ ਦੋਸ਼ਣ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਉਕਤ ਔਰਤ ਦੀ ਗ੍ਰਿਫਤਾਰੀ ਹੋਣੀ ਅਜੇ ਬਾਕੀ ਹੈ।

Leave a Reply

Your email address will not be published. Required fields are marked *