ਡਿਪਟੀ CM ਪੰਜਾਬ ਨੇ ਅੱਜ ਛਪੀਆਂ ਮੀਡੀਆ ਰਿਪੋਰਟਾਂ ਦਾ ਲਿਆ ਸਖ਼ਤ ਨੋਟਿਸ, DGP ਨੂੰ ਜਾਰੀ ਕੀਤੇ ਇਹ ਹੁਕਮ

ਚੰਡੀਗੜ੍ਹ ,3 ਨਵੰਬਰ (ਪੀ.ਵੀ ਨਿਊਜ਼) ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਪੁਲਿਸ ‘ਚ ਸਿਪਾਹੀ ਤੋਂ ਲੈ ਕੇ ਡੀਐੱਸਪੀ ਰੈਂਕ ਤਕ ਦੇ 300 ਗ਼ੈਰ ਪੰਜਾਬੀਆਂ ਦੀ ਭਰਤੀ ਦੇ ਮਾਮਲੇ ਵਿਚ ਪੰਜਾਬ ਪੁਲਿਸ ਦੇ ਮੁਖੀ ਤੋਂ ਸੱਤ ਦਿਨਾਂ ਦੇ ਅੰਦਰ ਅੰਦਰ ਰਿਪੋਰਟ ਮੰਗੀ ਹੈ। ਰੰਧਾਵਾ ਨੇ ਕਿਹਾ ਕਿ ਜੇਕਰ ਭਰਤੀ ਗ਼ੈਰਕਾਨੂੰਨੀ ਢੰਗ ਨਾਲ ਕੀਤੀ ਗਈ ਤਾਂ ਬਣਦੀ ਠੋਸ ਕਾਰਵਾਈ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਨੌਜਵਾਨ ਆਗੂ ਲੱਖਾ ਸਿੰਘ ਸਿਧਾਣਾ ਕਿਸਾਨ ਆਗੂ ਬੂਟਾ ਸਿੰਘ ਸ਼ਾਦੀਪੁਰ ਤੇ ਹੋਰਨਾਂ ਨੇ ਸਾਲ 2013 ਤੋ ਲੈ ਕੇ 2021 ਤਕ ਮੁੱਖ ਮੰਤਰੀ ਸਕਿਓਰਟੀ ਦੇ ਨਾਂ ‘ਤੇ ਵੱਡੇ ਪੱਧਰ ‘ਤੇ ਗ਼ੈਰ ਪੰਜਾਬੀਆਂ ਦੀ ਭਰਤੀ ਕਰਨ ਦੇ ਦੋਸ਼ ਲਾਏ ਸਨ ।

ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਪੁਲਿਸ ਵਿੱਚ ਗ਼ੈਰ ਪੰਜਾਬੀਆਂ ਦੀ ਹੋਈ ਭਰਤੀ ਬਾਰੇ ਅੱਜ ਛਪੀਆਂ ਮੀਡੀਆ ਰਿਪੋਰਟਾਂ ਦਾ ਸਖ਼ਤ ਨੋਟਿਸ ਲੈਂਦਿਆਂ ਸੂਬੇ ਦੇ ਡੀਜੀਪੀ ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਪਿਛਲੇ ਸਮੇਂ ਦੌਰਾਨ ਪੰਜਾਬ ਪੁਲਿਸ ਵਿੱਚ ਹੋਈ ਭਰਤੀ ਦੇ ਵੇਰਵਿਆਂ ਦੀ ਰਿਪੋਰਟ ਮੰਗੀ ਹੈ।

ਚੰਡੀਗੜ੍ਹ ‘ਚ ਪ੍ਰੈਸ ਬਿਆਨ ਜਾਰੀ ਕਰਕਦਿਆਂ ਰੰਧਾਵਾ ਜਿਨ੍ਹਾਂ ਕੋਲ ਗ੍ਰਹਿ ਵਿਭਾਗ ਹੈ, ਨੇ ਇਹ ਬਹੁਤ ਹੀ ਗੰਭੀਰ ਮਸਲਾ ਹੈ ਜੋ ਤਰੁੰਤ ਜਾਂਚ ਦੀ ਮੰਗ ਕਰਦਾ ਹੈ, ਇਸ ਲਈ ਉਨ੍ਹਾਂ ਨੇ ਡੀਜੀਪੀ ਨੂੰ ਇਸ ਭਰਤੀ ਪ੍ਰਕਿਰਿਆ ਨਾਲ ਜੁੜੇ ਸਾਰੇ ਤੱਥ ਪੇਸ਼ ਕਰਨ ਲਈ ਆਖਿਆ ਹੈ। ਉਨ੍ਹਾਂ ਡੀਜੀਪੀ ਨੂੰ ਇਹ ਰਿਪੋਰਟ ਸੱਤ ਦਿਨਾਂ ਦੇ ਅੰਦਰ ਸੌਂਪਣ ਲਈ ਆਖਿਆ ਹੈ।

ਗ੍ਰਹਿ ਮੰਤਰੀ ਰੰਧਾਵਾ ਨੇ ਕਿਹਾ ਕਿ ਸੂਬਾ ਸਰਕਾਰ ਇਸ ਸਮੁੱਚੇ ਮਾਮਲੇ ਦੀ ਤਹਿ ਤਕ ਜਾਵੇਗੀ ਅਤੇ ਜੇਕਰ ਇਸ ਭਰਤੀ ਪ੍ਰਕਿਰਿਆ ਵਿੱਚ ਕੋਈ ਉਲੰਘਣਾ ਜਾਂ ਬੇਨਿਯਮੀ ਪਾਈ ਗਈ ਤਾਂ ਉਸ ਮੁਤਾਬਕ ਬਣਦੀ ਕਾਰਵਾਈ ਕੀਤੀ ਜਾਵੇਗੀ।

 

Leave a Reply

Your email address will not be published. Required fields are marked *