ਚੰਨੀ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਨਹੀਂ ਛੱਡੇਗੀ : ਪਰਗਟ ਸਿੰਘ

ਜਲੰਧਰ ,6 ਨਵੰਬਰ (ਪੀ.ਵੀ ਨਿਊਜ਼) ਖੇਡ ਮੰਤਰੀ ਪਰਗਟ ਸਿੰਘ ਨੇ ਅੱਜ ਪੰਜਾਬ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਇਆ। ਅੱਜ ਇੱਥੇ ਅਰਬਨ ਅਸਟੇਟ ਫੇਜ਼-2 ਦੇ ਵਸਨੀਕਾਂ ਨਾਲ ਗੱਲਬਾਤ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ ਨੂੰ ਹੁਲਾਰਾ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਲਈ ਪਾਰਦਰਸ਼ੀ, ਜਵਾਬਦੇਹ ਅਤੇ ਨਾਗਰਿਕ ਕੇਂਦਰਿਤ ਪ੍ਰਸ਼ਾਸਨ ਨੂੰ ਯਕੀਨੀ ਬਣਾਇਆ ਹੈ। ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਰਾਹਤ ਦੇਣ ਲਈ ਸਭ ਨੂੰ ਸਸਤੀ ਬਿਜਲੀ, ਬਸੇਰਾ ਸਕੀਮ, ਲਾਲ ਲਕੀਰ ਦੇ ਅੰਦਰ ਰਹਿਣ ਵਾਲੇ ਲੋਕਾਂ ਨੂੰ ਮਾਲਕਾਨਾਂ ਹੱਕ ਸਮੇਤ ਕਈ ਪਹਿਲਕਦਮੀਆਂ ਸ਼ੁਰੂ ਕੀਤੀਆਂ ਗਈਆਂ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕਰਨ ਵਿੱਚ ਵਿਸ਼ਵਾਸ ਰੱਖਦੀ ਹੈ ਅਤੇ ਇਸ ਸਬੰਧੀ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਮਾਜ ਦੇ ਸਮੂਹ ਵਰਗਾਂ ਨੂੰ ਲਾਭ ਪਹੁੰਚਾਉਣ ਲਈ ਕਈ ਹੋਰ ਫੈਸਲੇ ਲਏ ਜਾ ਰਹੇ ਹਨ। ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੀਆਂ ਗਈਆਂ ਇਤਿਹਾਸਕ ਪਹਿਲਕਦਮੀਆਂ ਨੇ ਕੋਵਿਡ ਤੋਂ ਬਾਅਦ ਦੇ ਦੌਰ ਵਿੱਚ ਲੋਕਾਂ ਨੂੰ ਰਾਹਤ ਦਿੱਤੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਇਹ ਸਿਲਸਿਲਾ ਜਾਰੀ ਰਹੇਗਾ।

Leave a Reply

Your email address will not be published. Required fields are marked *